ਮੋਗਾ 16 ਸਤੰਬਰ (ਜਗਰਾਜ ਸਿੰਘ ਗਿੱਲ)
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 34 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ।
ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ ਇਕੱਤਰ ਕੀਤੇ ਗਏ ਸੈਪਲਾਂ ਵਿੱਚੋ 35089 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 50 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 415 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ ।