23 ਮਈ
ਨਿਹਾਲ ਸਿੰਘ ਵਾਲਾ, ਬੱਧਨੀ ਕਲਾਂ, ਚਮਕੌਰ ਸਿੰਘ ਲੋਪੋ, ਅਰਮੇਜ ਲੋਪੋ –
ਸੂਬੇ ਭਰ ਦੀਆਂ 54 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਖ਼ਾਤਰ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੀ ਪ੍ਰਧਾਨ ਮਹਿੰਦਰਪਾਲ ਕੌਰ ਪੱਤੋ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਨਿਹਾਲ ਸਿੰਘ ਵਾਲਾ ਚ ਕੀਤੀ ਗਈ ਜਿਸ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ। ਜਿਸ ਵਿੱਚ 1 ਜੂਨ ਤੋਂ 4 ਜੂਨ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 5 ਜੂਨ ਤੋਂ 10 ਜੂਨ ਤੱਕ ਬਲਾਕ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਰੋਸ ਪ੍ਰਦਰਸ਼ਨਾਂ ਵਿੱਚ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ, ਪੰਜਾਬ ਦੇ ਮੁੱਖ ਮੰਤਰੀ, ਵਿਭਾਗੀ ਮੰਤਰੀ ਅਤੇ ਡਾਇਰੈਕਟਰ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ । ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਆਂਗਣਵਾੜੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਪ੍ਰਧਾਨ ਪੱਤੋ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਐਲਾਨਿਆ ਜਾਵੇ। ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਪੰਜਾਬ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਦੇ ਜਿਹੜੇ 600 ਰੁਪਏ ਤੇ 300 ਸੌ ਰੁਪਏ ਕੱਟੇ ਹਨ ਉਹ ਵਿਭਾਗ ਦੀ ਮੰਤਰੀ ਅਰਨਾ ਚੌਧਰੀ ਨਾਲ ਮਾਰਚ ਮਹੀਨੇ ਵਿੱਚ ਹੋਈ ਮੀਟਿੰਗ ਦੇ ਫ਼ੈਸਲੇ ਅਨੁਸਾਰ ਅਕਤੂਬਰ 2018 ਤੋਂ ਏਰੀਅਰ ਸਮੇਤ ਦਿੱਤੇ ਜਾਣ। ਪੋਸ਼ਣ ਅਭਿਆਨ ਦੇ ਅਪ੍ਰੈਲ ਦੋ ਹਜ਼ਾਰ ਅਠਾਰਾਂ ਤੋਂ ਰੁਕੇ ਹੋਏ ਪੈਸੇ ਦਿੱਤੇ ਜਾਣ ਪ੍ਰਧਾਨ ਮੰਤਰੀ ਮਾਤਰ ਯੋਜਨਾ ਦੇ ਪੈਸੇ 2017 ਤੋਂ ਦਿੱਤੇ ਜਾਣ । ਵਰਕਰਾਂ ਤੇ ਹੈਲਪਰਾਂ ਨੂੰ ਦੋ ਸਾਲ ਦੀ ਤਨਖਾਹ ਦਿੱਤੀ ਜਾਵੇ । ਸੂਬੇ ਦੀਆਂ ਸਾਰੀਆਂ ਵਰਕਰਾਂ ਹੈਲਪਰਾਂ ਨੂੰ ਸਮੇਂ ਸਿਰ ਤਨਖਾਹ ਦਿੱਤੀ ਜਾਵੇ । ਪ੍ਰੀ ਸਪੋਰਟਿਵ ਤੇ ਆ ਰਹੀ ਖਰਾਬੀ ਸਰਕਾਰ ਤੇ ਵਿਭਾਗ ਠੀਕ ਕਰੇ । ਉਨ੍ਹਾਂ ਕਿਹਾ ਜੇਕਰ ਇਨ੍ਹਾਂ ਮੰਗਾਂ ਨੂੰ ਸਰਕਾਰ ਨਹੀਂ ਮੰਨਦੀ ਤਾਂ ੳੁਹ ਸੰਘਰਸ਼ ਨੂੰ ਤਿੱਖਾ ਤੇ ਤੇਜ ਕਰਨਗੇ । ਇਸ ਮੌਕੇ ਬਲਾਕ ਪ੍ਰਧਾਨ ਕੁਲਵੰਤ ਕੌਰ ਲੁਹਾਰਾ, ਇੰਦਰਜੀਤ ਕੌਰ ਸਰਕਲ ਪ੍ਰਧਾਨ, ਇਕਬਾਲ ਕੌਰ, ਸੁਰਿੰਦਰ ਕੌਰ, ਕ੍ਰਿਸ਼ਨਾ ਕੌਰ, ਕਮਲੇਸ਼ ਰਾਣੀ ਮੀਨੀਆ, ਬਲਜਿੰਦਰ ਕੌਰ ਆਦਿ ਹਾਜ਼ਰ ਸਨ ।