ਮੋਗਾ 5 ਜਨਵਰੀ (ਜਗਰਾਜ ਸਿੰਘ ਗਿੱਲ) ਜਥੇਬੰਦੀ ਦੇ ਉਲੀਕੇ ਪ੍ਰੋਗਰਾਮ ਦੇ ਤਹਿਤ ਆਦਰਸ਼ ਸਕੂਲ ਦੌਲਤਪੁਰਾ ਨੀਵਾਂ ਵੱਲੋਂ ਜਥੇਬੰਦੀ ਦੇ ਸੂਬਾਈ ਆਗੂਆਂ ਨੇ ਡੀ.ਈ.ਓ ਮੋਗਾ ਨੂੰ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਮੰਗ ਪੱਤਰ ਸੌਂਪਿਆ ਗਿਆ ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਆਪਣੀਆਂ ਘੱਟ ਤਨਖਾਹਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ। ਇਨਾਂ ਆਦਰਸ਼ ਸਕੂਲਾਂ ਦੇ ਮੌਜੂਦਾ ਚੇਅਰਮੈਨ ਸਰਦਾਰ ਭਗਵੰਤ ਸਿੰਘ ਮਾਨ ਖੁਦ ਹਨ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਦੱਸਿਆ ਕੀ ਅੱਜ ਆਦਰਸ਼ ਸਕੂਲਾ ਦੇ ਕਈ ਮੁੱਦਿਆਂ ਤੇ ਗੱਲਬਾਤ ਕੀਤੀ ਸਕੂਲ ਵਿੱਚ ਆ ਰਹੀਆਂ ਪਰੇਸ਼ਾਨੀਆਂ ਤੋਂ ਡੀ.ਓ ਸਾਹਿਬ ਨੂੰ ਜਾਣੂ ਕਰਵਾਇਆ ਗਿਆ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਕੇ ਡੀਸੀ ਰੇਟ ਲਾਗੂ ਕਰਨ ਬਾਰੇ ਅਪੀਲ ਕੀਤੀ ਗਈ ਅਤੇ ਸਕੂਲਾਂ ਵਿੱਚ ਕੋਈ ਵੀ ਨਵਾਂ ਕਾਰਜ ਆਰੰਭਣ ਤੋਂ ਪਹਿਲਾਂ ਪੁਰਾਣੇ ਅਧਿਆਪਕਾਂ ਦੀਆਂ ਤਨਖਾਹਾਂ ਅਤੇ ਉਹਨਾਂ ਦੀਆਂ ਹੱਕੀ ਮੰਗਾਂ ਉਹਨਾਂ ਨੂੰ ਦੇਣ ਲਈ ਅਪੀਲ ਕੀਤੀ ਗਈ ਅਤੇ ਸਾਡੇ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਵਾਲੇ ਬੱਚੇ ਹੋਣ ਦੇ ਕਰਕੇ ਛੁੱਟੀ ਦਾ ਸਮਾਂ ਬਦਲ ਕੇ 3 ਵਜੇ ਦਾ ਕਰਨ ਦੀ ਅਪੀਲ ਕੀਤੀ ਗਈ । ਇਸ ਮੌਕੇ ਡੀ.ਈ.ਓ ਸਾਹਿਬ ਮੋਗਾ ਨੇ ਯੂਨੀਅਨ ਦੇ ਆਗੂ ਸਾਥੀਆਂ ਨੂੰ ਇਹ ਭਰੋਸਾ ਦਵਾਇਆ ਕਿ ਜੋ ਉਹਨਾਂ ਅਧਿਕਾਰ ਵਿੱਚ ਆਉਂਦਾ ਹੈ ਉਹ ਬਿਲਕੁਲ ਆਦਰਸ਼ ਸਕੂਲਾਂ ਤੇ ਲਾਗੂ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਸੂਬਾ ਮੀਤ ਪ੍ਰਧਾਨ ਮੀਨੂੰ ਬਾਲਾ, ਸੂਬਾ ਮੁੱਖ ਸਲਾਹਕਾਰ ਓਮਾ ਮਾਧਵੀ ਅਤੇ ਜੁਝਾਰੂ ਸਾਥੀ ਬਲਜਿੰਦਰ ਕੌਰ ਕੁੰਜਨ ਅਰੋੜਾ ਆਦਿ ਸ਼ਾਮਿਲ ਸਨ ।