ਬਿਆਨ ਜਾਰੀ ਕਰਦੇ ਹੋਏ ਸ੍ਰੀ ਸੁਰਜੀਤ ਸਿੰਘ ਲੁਹਾਰਾ
ਕੋਟ ਈਸੇ ਖਾਂ 23 ਅਗਸਤ
ਜੀਤਾ ਸਿੰਘ ਨਾਰੰਗ, ਜਗਰਾਜ ਸਿੰਘ ਗਿੱਲ
ਅਗਸਤ ਆਮ ਆਦਮੀ ਪਾਰਟੀ ਦੇ ਐਸ.ਸੀ ਭਾਈਚਾਰੇ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਜਿਲ੍ਹਾ ਪੱਧਰੀ ਮੀਟਿੰਗ 25 ਅਗਸਤ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਜਸ਼ਨ ਪੈਲੇਸ ਵਿਖੇ ਨੇੜੇ ਫਕੀਰ ਚੰਦ ਮਾਰਬਲ ਲਾਗੇ ਲੋਹਾਰਾ ਚੌਂਕ ਵਿਖੇ ਹੋਣ ਜਾ ਰਹੀ ਹੈ। ਇਹ ਜਾਣਕਾਰੀ ਸੁਰਜੀਤ ਸਿੰਘ ਲੋਹਾਰਾ ਜ਼ਿਲ੍ਹਾ ਸਕੱਤਰ ਐਸ. ਸੀ ਵਿੰਗ ਮੋਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਮੋਗਾ ਜ਼ਿਲ੍ਹੇ ਦੇ ਐਸ. ਸੀ ਭਾਈਚਾਰੇ ਦੇ ਆਗੂ ਅਤੇ ਵਰਕਰ ਵੱਡੀ ਪੱਧਰ ਤੇ ਸ਼ਿਰਕਤ ਕਰਨਗੇ ਜਿਸ ਦੀ ਮੁੱਖ ਰੂਪ ਵਿੱਚ ਅਗਵਾਈ ਜਿਲਾ ਪ੍ਰਧਾਨ ਸ: ਪਿਆਰਾ ਸਿੰਘ ਗਿੱਲ ਕਰਨਗੇ। ਲੋਹਾਰਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਮੀਟਿੰਗ ਕਰਨ ਦਾ ਮੁੱਖ ਮਕਸਦ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਜੋ ਲੋਕ ਹਿੱਤ ਲਈ ਜੋ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਨ੍ਹਾਂ ਤੋਂ ਜਾਣੂ ਕਰਾਉਣਾ ਹੈ ਅਤੇ ਇਸ ਤੋਂ ਵੱਡਾ ਮੁੱਦਾ ਨਸ਼ੇ ਨੂੰ ਪੰਜਾਬ ਵਿਚੋਂ ਬੰਦ ਕਰਾਉਣ ਲਈ ਪਿੰਡ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਜੋ ਕਿ ਹਲਕਾ ਵਿਧਾਇਕ ਦੀ ਦੇਖ ਰੇਖ ਹੇਠ ਕੰਮ ਕਰਨਗੀਆਂ। ਇਸ ਤੋਂ ਇਲਾਵਾ ਆ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੀ ਐਸ.ਸੀ ਭਾਈਚਾਰੇ ਨੂੰ ਸਰਪੰਚੀ ਦੀਆਂ ਚੋਣਾਂ ਲੜਾਉਣ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਲੁਹਾਰਾਂ ਨੇ ਕਿਹਾ ਕਿ ਸਰਪੰਚੀ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਜੁਝਾਰੂ ਆਗੂ ਅਤੇ ਵਰਕਰਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸ਼ਬਦ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਰਾਹੀਂ ਕਹੇ ਹਨ।ਇਸ ਤੋਂ ਇਲਾਵਾ ਐਸ .ਸੀ ਭਾਈਚਾਰੇ ਦੇ ਲੋਕਾਂ ਨੂੰ ਸਰਕਾਰੇ ਦਰਬਾਰੇ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ।