ਮੋਗਾ10 ਦਸੰਬਰ (ਜਗਰਾਜ ਲੋਹਾਰਾ) ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੇ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਵੱਲੋਂ ਮਹਿੰਗਾਈ ਦੇ ਸਬੰਧ ਵਿੱਚ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਦੀਪ ਹੰਸ ਮੋਗਾ ਨੂੰ ਦਿੱਤਾ ਗਿਆ । ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੇ ਸਮੂਹ ਅਹੁਦੇਦਾਰ ਜਿਨ੍ਹਾਂ ਵਿੱਚ ਮੋਗਾ ਹਲਕਾ ਦੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ ਜਨਰਲ ਸਕੱਤਰ ਅਜੈ ਸ਼ਰਮਾ ਸੁਰਜੀਤ ਸਿੰਘ ਲੁਹਾਰਾ ਅਮਨ ਰਖੜਾ ਮੀਡੀਆ ਇੰਚਾਰਜ ਅਤੇ ਹੋਰ ਵਰਕਰ ਸਾਹਿਬਾਨ ਆਪ ਜੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ ਕਿ ਅੱਜ ਪੂਰੇ ਦੇਸ਼ ਅੰਦਰ ਮਹਿੰਗਾਈ ਲਗਾਤਾਰ ਵਧ ਰਹੀ ਹੈ। ਰੋਜ ਮਰਾ ਦੀਆਂ ਚੀਜਾਂ ਅਤੇ ਖਾਣ ਪੀਣ ਦੀਆਂ ਵਸਤਾਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਪੈਟਰੋਲ, ਡੀਜਲ ਅਤੇ ਪਿਆਜ ਦੀ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਬਿਜਲੀ ਦੇ ਰੇਟ ਲਗਾਤਾਰ ਵਧ ਰਹੇ ਹਨ ਅਤੇ ਇਨ੍ਹਾਂ ਵਸਤਾਂ ਦੇ ਰੇਟ ਵਧਣ ਦਾ ਅਸਰ ਦੂਜੀਆਂ ਵਸਤਾਂ ਉਪਰ ਵੀ ਪੈ ਰਿਹਾ ਹੈ। ਇਸ ਲਗਾਤਾਰ ਵਧ ਰਹੀ ਮਹਿੰਗਾਈ ਦੀ ਮਾਰ ਪੰਜਾਬ ਦੇ ਹਰ ਘਰ ਤੇ ਸਾਫ ਨਜਰ ਆ ਰਹੀ ਹੈ ਇਸ ਵਧਦੀ ਹੋਈ ਮਹਿੰਗਾਈ ਕਾਰਨ ਗਰੀਬ ਆਦਮੀ ਨੂੰ ਆਪਣੀ ਜਿੰਦਗੀ ਬਸ਼ਰ ਕਰਨੀ ਮੁਸ਼ਕਿਲ ਹੋ ਰਹੀ ਹੈ ਪਰ ਪੰਜਾਬ ਅਤੇ ਕੇਂਦਰ ਸਰਕਾਰਾਂ ਦਾ ਮਹਿੰਗਾਈ ਨੂੰ ਕੰਟਰੋਲ ਕਰਨ ਵੱਲ ਕੋਈ ਧਿਆਨ ਨਹੀਂ ਹੈ। ਸੋ ਆਪ ਜੀ ਤੋਂ ਇਹ ਮੰਗ ਪੱਤਰ ਦੇ ਕੇ ਬੇਨਤੀ ਕੀਤੀ ਜਾਂਦੀ ਹੈ ਕਿ ਜਿਲ੍ਹੇ ਅੰਦਰ ਮਹਿੰਗਾਈ ਨੂੰ ਕਾਬੂ ਕਰਨ ਲਈ ਜਰੂਰੀ ਕਦਮ ਉਠਾਏ ਜਾਣ। ਪੰਜਾਬ ਸਰਕਾਰ ਡੀਜਲ ਅਤੇ ਪੈਟਰੋਲ ਤੇ ਸੂਬੇ ਦੇ ਹਿੱਸੇ ਦੇ ਵੈਟ ਵਿੱਚ ਤੁਰੰਤ ਛੋਟ ਦਾ ਐਲਾਨ ਕਰੇ। ਪਿਛਲੀ ਬਾਦਲ ਸਰਕਾਰ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਮਹਿੰਗੇ ਅਤੇ ਇੱਕ ਤਰਫਾ ਸਮਝੌਤੇ ਰੱਦ ਕਰਕੇ ਬਿਜਲੀ ਸਸਤੀ ਕਰੇ। ਭ੍ਰਿਸ਼ਟਾਚਾਰੀਆਂ ਅਤੇ ਜਮਾਂਖੋਰਾਂ ਤੇ ਨੱਥ ਪਾਈ ਜਾਵੇ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿੱਖਿਆ ਸੰਸਥਾਨਾਂ ਦਾ ਮਿਆਰ ਉੱਚਾ ਚੁੱਕ ਕੇ ਆਮ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਦੀ ਲੁੱਟ ਤੋਂ ਨਿਜਾਤ ਦਿਵਾਵੇ।ਸੂਬੇ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਇਨ੍ਹਾਂ ਜਾਇਜ਼ ਮੰਗਾਂ ਤੇ ਪੰਜਾਬ ਸਰਕਾਰ ਤੁਰੰਤ ਕਦਮ ਉਠਾਵੇ ਅਤੇ ਇਹ ਮੰਗ ਪੱਤਰ ਕੇਂਦਰ ਸਰਕਾਰ ਨੂੰ ਭੇਜ ਕੇ ਇਸ ਮਸਲੇ ਵੱਲ ਕੇਂਦਰ ਸਰਕਾਰ ਦਾ ਧਿਆਨ ਦਿਵਾਇਆ ਜਾਵੇ।