ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋ ਆਈ.ਐਸ.ਐਫ. ਕਾਲਜ ਮੋਗਾ ਵਿਖੇ ਕਰੋਨਾ ਵਾਈਰਸ ਨਾਲ ਸਬੰਧਤ ਕਰਵਾਇਆ ਜਾਗਰੂਕਤਾ ਸੈਮੀਨਾਰ
ਮੋਗਾ 7 ਮਾਰਚ (ਮਿੰਟੂ ਖੁਰਮੀ, ਕੁਲਦੀਪ ਸਿੰਘ)ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋ ਆਈ.ਐਸ.ਐਫ. ਕਾਲਜ ਮੋਗਾ ਵਿਖੇ ਨੋਵਲ ਕਰੋਨਾ ਵਾਈਰਸ ਨਾਲ ਸਬੰਧਤ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਜਾਗਰੂਕਤਾ ਸੈਮੀਨਾਰ ਵਿੱਚ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਰਾਮ ਸਿੰਘ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ, ਚੇਅਰਮੈਨ ਆਈ.ਐਸ.ਐਫ. ਕਾਲਜ ਪਰਵੀਨ ਗਰਗ ਹਾਜ਼ਰ ਸਨ।
ਇਸ ਜਾਗਰੂਕਤਾ ਸੈਮੀਨਾਰ ਵਿੱਚ ਜ਼ਿਲ੍ਹਾ ਐਪੀਡੈਮੀਓਲੋਜਿਸਟ ਅਫ਼ਸਰ ਡਾ. ਮੁਨੀਸ਼ ਅਰੋੜਾ ਨੇ ਭਾਸ਼ਣ ਦਿੰਦਿਆਂ ਕਰੋਨਾ ਵਾਇਰਸ ਦਾ ਇਤਿਹਾਸ, ਲੱਛਣ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਰੋਨਾ ਵਾਈਰਸ ਦੇ ਪੰਜਾਬ ਵਿੱਚ ਹਾਲੇ ਤੱਕ ਸਿਰਫ 29 ਕੇਸ ਪਾਏ ਗਏ ਹਨ ਪਰ ਇਸ ਨਾਲ ਕੋਈ ਵੀ ਮੌਤ ਨਹੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਵਾਈਰਸ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਇਸ ਸੈਮੀਨਾਰ ਵਿੱਚ ਮਾਸਕ, ਦੀ ਵਰਤੋ ਕਿੱਦਾਂ ਕਰਨੀ ਹੈ ਬਾਰੇ ਡੈਮੋ ਦੇ ਕੇ ਸਮਝਾਇਆ। ਉਨ੍ਹਾਂ ਹਾਜ਼ਰ ਵਿਅਿਾਰਥੀਆਂ ਨੂੰ ਸਵਾਲਾਂ ਦੇ ਜੁਆਬਾਂ ਨਾਲ ਉਨ੍ਹਾਂ ਦੀਆਂ ਗਲਤਫਹਿਮੀਆਂ ਨੂੰ ਦੂਰ ਕੀਤਾ। ਉਨ੍ਹਾਂ ਜਾਗਰੂਕਤਾ ਸੈਮੀਨਾਰ ਵਿੱਚ ਹਾਜ਼ਰ ਸਿੱਖਿਆ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਕੂਲੀ ਬੱਚਿਆਂ ਨੂੰ ਸਵੇਰ ਦੀ ਸਭਾ ਦੌਰਾਨ ਇਸ ਬਾਰੇ ਵੱਧ ਤੋ ਵੱਧ ਜਾਗਰੂਕ ਕਰਨ ਬਾਰੇ ਸਕੂਲਾਂ ਵੱਧ ਤੋ ਵੱਧ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਮੋਗਾ ਵਿੱਚ ਕਰੋਨਾ ਵਾਈਰਸ ਨਾਲ ਨਜਿੱਠਣ ਲਈ ਹਰ ਤਰ੍ਹ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਈਰਸ ਦੀ ਗੰਭੀਰਤਾ ਨੂੰ ਲੈ ਕੇ ਸਾਰੇ ਏਅਰਪੋਰਟ, ਅਟਾਰੀ ਬਾਰਡਰ, ਕਰਤਾਰਪੁਰ ਕੋਰੀਡੋਰ ਅਤੇ ਹੋਰ ਥਾਵਾਂ ਤੇ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਸੈਮੀਨਾਰ ਵਿੱਚ ਵਿਦਿਅਰਥੀਆਂ ਅਤੇ ਹੋਰਨਾਂ ਨੂੰ ਕਿਹਾ ਕਿ ਇਸ ਤੋ ਬਚਣ ਲਈ ਥ੍ਰੀ ਸੀ ਫਾਰਮੂਲਾ- ਕਲੀਨ, ਕਵਰ ਅਤੇ ਕੰਨਟੇਨ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਲੀਨ ਤੋ ਭਾਵ ਹੈ ਕਿ ਆਪਣੇ ਆਸ ਪਾਸ ਅਤੇ ਆਪਣੇ ਹੱਥਾਂ ਨੂੰ ਸਹੀ ਢੰਗ ਨਾਲ ਲਗਾਤਾਰ ਧੋਵੋ ਅਤੇ ਸੈਨੇਟਾਈਜਰ ਦੀ ਵਰਤੋ ਕਰੋ।
ਇਸ ਸੈਮੀਨਾਰ ਵਿੱਚ ਹੋਰਨਾਂ ਤੋ ਇਲਾਵਾ ਉਪ ਕਪਤਾਨ ਪੁਲਿਸ ਕੁਲਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਪਾਲ ਸਿੰਘ ਔਲਖ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ, ਐਨ.ਜੀ.ਓ. ਐਸ.ਕੇ. ਬਾਂਸਲ, ਓਮ ਪ੍ਰਕਾਸ਼ , ਸਾਹਿਲ ਗਰਗ ਤੋ ਇਲਾਵਾ ਵਿਦਿਆਰਥੀ, ਅਧਿਆਪਕ, ਪੁਲਿਸ ਕ੍ਰਮਚਾਰੀ ਅਤੇ ਹੋਰ ਜ਼ਿਲ੍ਹੇ ਦੇ ਅਧਿਕਾਰੀ ਤੇ ਕ੍ਰਮਚਾਰੀ ਹਾਜ਼ਰ ਸਨ।
–