ਧਰਮਕੋਟ 4 ਅਪ੍ਰੈਲ (ਜਗਰਾਜ ਲੋਹਾਰਾ,ਰਿੱਕੀ ਕੈਲਵੀ)ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਸਾਬਕਾ ਵਿਧਾਇਕ ਸਰਦਾਰ ਬਲਦੇਵ ਸਿੰਘ ਭੱਟੀ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕਿਹਾ ਕੀ ਦੇਸ਼ ਦੇ ਲੋਕਾਂ ਨੂੰ ਕਰੋਨਾ ਵਰਗੀ ਬੀਮਾਰੀ ਦਾ ਮੁਕਾਬਲਾ ਕਰਨ ਲਈ ਘਰਾਂ ਵਿੱਚ ਰਹਿਣ ਦੀ ਲੋੜ ਹੈ । ਇਸ ਦੌਰਾਨ ਉਨ੍ਹਾਂ ਕਿਹਾ ਕਿ ਮਜ਼ਦੂਰ ਲੋਕ ਜੋ ਰੋਜ਼ ਕਰਕੇ ਖਾਣ ਵਾਲੇ ਹਨ ਮਜਬੂਰਨ ਉਨ੍ਹਾਂ ਨੂੰ ਘਰਾਂ ਵਿੱਚੋਂ ਨਿਕਲਣਾ ਪੈ ਰਿਹਾ ਹੈ ਕੈਪਟਨ ਸਰਕਾਰ ਪੰਜਾਬ ਲਈ ਬਹੁਤ ਵੱਡੇ ਵੱਡੇ ਐਲਾਨ ਕਰ ਰਹੀ ਹੈ ਪਰ ਮੈਂ ਕਹਿੰਦਾ ਹਾਂ ਕਿ ਇਸ ਤੇ ਕੋਈ ਵੀ ਅਮਲ ਨਹੀਂ ਹੋ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸਹਾਇਤਾ ਕੀਤੀ ਜਾਵੇ ਨਾਲ ਹੀ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗ਼ਰੀਬ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਲੋਕਾਂ ਦੀ ਤੁਰੰਤ ਮਦਦ ਕਰਨ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਹੀ ਲੋਕ ਘਰਾਂ ਵਿੱਚ ਰਹਿ ਕੇ ਇਸ ਬਿਮਾਰੀ ਦਾ ਮੁਕਾਬਲਾ ਕਰ ਸਕਣਗੇ ਇਸ ਮੌਕੇ ਉਨ੍ਹਾਂ ਨਾਲ ਨਿਸ਼ਾਨ ਸਿੰਘ ਨੰਬਰਦਾਰ ਸੁਖਵਿੰਦਰ ਸਿੰਘ ਫੌਜੀ ਪ੍ਰੇਮ ਸਿੰਘ ਤਰਸੇਮ ਸਿੰਘ ਭੱਟੀ ਸਰਕਲ ਪ੍ਰਧਾਨ ਧਰਮਕੋਟ ਆਦਿ ਹਾਜ਼ਰ ਸਨ ।