ਕੋਵਿਡ ਮਹਾਂਮਾਰੀ ਦੌਰਾਨ ਵੀ ਵੋਟਰ ਸੂਚੀ ਸੁਧਾਈ ਦਾ ਕੰਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ (ਜਗਰਾਜ ਲੋਹਾਰਾ, ਮਿੰਟੂ ਖੁਰਮੀ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਫੈਲਾਅ ਦੌਰਾਨ ਵੀ ਚੋਣ ਕਮਿਸ਼ਨ ਵੱਲੋ ਵੋਟਰ ਸੂਚੀ ਵਿੱਚ ਸੁਧਾਈ ਦਾ ਕੰਮ ਜਾਰੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟ ਬਹੁਤ ਹੀ ਮਹੱਤਵਪੂਰਨ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਬਣਾਉਣ

ਲਈ ਇਹ ਆਮ ਵਿਅਕਤੀ ਦਾ ਸਭ ਤੋ ਵੱਡਾ ਹਥਿਆਰ ਹੈ।

ਉਨ੍ਹਾਂ ਕਿਹਾ ਕਿ ਆਪਣੀ ਵੋਟ ਵਿੱਚ ਕਿਸੇ ਵੀ ਪ੍ਰਕਾਰ ਦੀ ਤਬਦੀਲੀ ਕਰਵਾਉਣ ਲਈ ਬਿਨੈਕਰਤਾ ਘਰ ਬੈਠੇ ਹੀ NVSP Portal ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਆਪਣੀ ਵੋਟ ਅਪਲਾਈ ਕਰ ਸਕਦਾ ਹੈ ਜਾਂ ਵੋਟ ਦੇ ਵੇਰਵਿਆਂ ਵਿੱਚ ਦਰੁਸਤੀ ਕੀਤੀ ਜਾ ਸਕਦੀ ਹੈ। ਇਸ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆਉਣ ਤੇ ਚੋਣ ਕਮਿਸ਼ਨ ਵਲੋਂ ਜਾਰੀ ਵੋਟਰ ਹੈਲਪਲਾਈਨ (ਟੋਲ ਫ੍ਰੀ) ਨੰਬਰ 1950 ਤੇ ਜਾਣਕਾਰੀ ਲਈ ਜਾ ਸਕਦੀ ਹੈ। ਵੋਟ ਬਹੁਤ ਮਹੱਤਵਪੂਰਣ ਹੈ, ਲੋਕਤੰਤਰ ਦੀ ਮਜਬੂਤੀ ਬਣਾਉਣ ਲਈ ਸਹੀ ਸਰਕਾਰ ਚੁਣਨ ਦਾ ਮੌਕਾ ਮਿਲਦਾ ਹੈ।

Leave a Reply

Your email address will not be published. Required fields are marked *