• Mon. Oct 7th, 2024

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ByJagraj Gill

Jan 5, 2020

ਕੋਟ ਈਸੇ ਖਾਂ 5 ਜਨਵਰੀ (ਜਗਰਾਜ ਲੋਹਾਰਾ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਲੁਹਾਰੇ ਗੁਰਦੁਆਰਾ ਬਾਬਾ ਨੰਦ ਸਿੰਘ ਜੀ ਵਿੱਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਪਿੰਡ ਲੋਹਾਰੇ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਰਸ ਭਿੰਨਾ ਕੀਰਤਨ ਕਰਕੇ ਗੁਰੂ ਘਰ ਨਾਲ ਜੋੜਿਆ । ਇਸ ਤੋਂ ਇਲਾਵਾ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਇਆ ਗਿਆ । ਇਸ ਸਮੇਂ ਪਿੰਡ ਦੀਆਂ ਸਮੂਹ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਵੱਡੇ ਇਕੱਠ ਵਿੱਚ ਸਾਮਲ ਹੋਈਆਂ ਅਤੇ ਗੁਰੂ ਘਰ ਦੀਆਂ ਖੁਸੀਆਂ ਪ੍ਰਾਪਤ ਕੀਤੀਆਂ । ਇਸ ਸਮੇਂ ਗੁਰਦਵਾਰੇ ਸਾਹਿਬ ਦੇ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਵੀ ਦਿਤੀਆਂ ਗਈਆਂ ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *