ਕੋਟ ਈਸੇ ਖਾਂ 4 ਅਪ੍ਰੈਲ (ਜਗਰਾਜ ਲੋਹਾਰਾ)
ਨਸ਼ਾ ਤਸਕਰੀ ਲਈ ਬਦਨਾਮ ਮੋਗਾ ਜ਼ਿਲ੍ਹੇ ਦੇ ਪਿੰਡ ਦੌਲੇਵਾਲਾ ਮਾਇਰ ਦੇ ਮੌਜੂਦਾ ਕਾਂਗਰਸੀ ਸਰਪੰਚ ਸੁਖਵਿੰਦਰ ਸਿੰਘ ਫੰਗੂ ਤੇ ਉਸ ਦੀ ਮਾਤਾ ਨੂੰ ਬੀਤੇ(ਬੁੱਧਵਾਰ) ਦੌਲੇਵਾਲਾ ਮਾਇਰ ਦੀ ਪੁਲਿਸ ਚੌਕੀ ਅਤੇ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਪਾਰਟੀ ਨੇ ਚਿੱਟੇ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਲਿਆ ਹੈ | ਵੀਰਵਾਰ ਸਵੇਰ ਸਮੇਂ ਥਾਣਾ ਮੁਖੀ ਜਸਵਿੰਦਰ ਸਿੰਘ ਭੱਟੀ, ਦੌਲੇਵਾਲਾ ਮਾਇਰ ਦੇ ਚੌਕੀ ਇੰਚਾਰਜ ਪਰਮਦੀਪ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੀ ਸਪਲਾਈ ਦਾ ਲੱਕ ਤੋੜਨ ਲਈ ਪੁਲਿਸ ਪ੍ਰਸ਼ਾਸਨ ਪੂਰਾ ਸਖ਼ਤ ਹੈ ਤੇ ਬੀਤੇ ਕੱਲ੍ਹ ਬੁੱਧਵਾਰ ਮੁਖ਼ਬਰੀ ਦੇ ਆਧਾਰ ‘ਤੇ ਦੌਲੇਵਾਲਾ ਮਾਇਰ ਦੇ ਸਰਪੰਚ ਸੁਖਵਿੰਦਰ ਸਿੰਘ ਫੰਗੂ ਪੁੱਤਰ ਬੱਗਾ ਸਿੰਘ ਅਤੇ ਉਸ ਦੀ ਮਾਤਾ ਸਵਰਨ ਕੌਰ ਪਤਨੀ ਬੱਗਾ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਇਸ ਤੋਂ ਇਲਾਵਾ ਲਖਵਿੰਦਰ ਸਿੰਘ ਲੱਖਾ ਪੁੱਤਰ ਗੁਰਮੇਲ ਸਿੰਘ ਪਿੰਡ ਦੌਲੇਵਾਲਾ ਮਾਇਰ ਨੂੰ 2 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਗਈ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੇ ਮੰਗਲਵਾਰ 20 ਗ੍ਰਾਮ ਚਿੱਟੇ ਸਮੇਤ ਕਾਬੂ ਕੀਤੇ ਸੁਖਵਿੰਦਰ ਸਿੰਘ ਸੋਨੂੰ ਪੁੱਤਰ ਬੋਹੜ ਸਿੰਘ ਵਾਸੀ ਦੌਲੇਵਾਲਾ ਮਾਇਰ ਦਾ ਰਿਮਾਂਡ ਲਿਆ ਹੋਇਆ ਹੈ ਅਤੇ ਬਾਕੀ ਇਨ੍ਹਾਂ ਦੋਸ਼ੀਆਂ ਤੋਂ ਹੋਰ ਜਾਣਕਾਰੀ ਹਾਸਲ ਕਰਨ ਲਈ ਡਿਊਟੀ ਮੈਜਿਸਟਰੇਟ ਦੇ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਹਰ ਰੋਜ਼ ਤਾਜਾ ਖਬਰਾਂ ਵੇਖਣ ਲਈ ਚੈਨਲ ਨੂੰ Subscribe ਜਰੂਰ ਕਰੋ