ਚੋਣਾਂ ਦੇ ਕੰਮ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੋਗਾ ਪੁਲਿਸ ਵੱਲੋਂ ਕੰਟਰੋਲ ਰੂਮ ਸਥਾਪਿਤ

 

ਮੋਗਾ 11 ਫਰਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)

 

ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਚੋਣਾਂ ਮਿਤੀ 14 ਫਰਵਰੀ ਨੂੰ ਨਗਰ ਨਿਗਮ ਮੋਗਾ, ਮਿਉਂਸਪਲ ਕਮੇਟੀ ਕੋਟ ਈਸੇ ਖਾਂ/ਨਿਹਾਲ ਸਿੰਘ ਵਾਲਾ/ਬੱਧਨੀਂ ਕਲਾਂ ਵਿੱਚ ਹੋਣ ਜਾ ਰਹੀਆਂ ਹਨ।

 

ਉਨ੍ਹਾਂ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਅਤੇ ਇਸ ਸਬੰਧੀ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੋਗਾ ਪੁਲਿਸ ਵੱਲੋਂ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ। ਇਸ ਕੰਟਰੋਲ ਰੂਮ ਦਾ ਵਟਸਐਪ ਨੰਬਰ 96568-96568 ਅਤੇ ਲੈਂਡਲਾਈਨ ਨੰਬਰ 01636-239911 ਹੈ। ਉਨ੍ਹਾਂ ਅੱਗੇ ਦੱਸਿਆ ਕਿ ਈ-ਮੇਲ  [email protected] ਜਰੀਏ ਵੀ ਕੰਟਰੋਲ ਰੂਮ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ।ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੋਗਾ ਪੁਲਿਸ ਇਨ੍ਹਾਂ ਚੋਣਾਂ ਦੇ ਕੰਮ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਅਤੇ ਇਸ ਸਬੰਧੀ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਹੈ।

 

Leave a Reply

Your email address will not be published. Required fields are marked *