ਮੋਗਾ 18 ਦਸੰਬਰ:(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ (ਮੋਗਾ) ਲਈ ਛੇਵੀਂ ਅਤੇ ਨੌਵੀਂ ਜਮਾਤ ਚ ਦਾਖਲਾ ਲੈਣ ਵਾਸਤੇ ਆਨਾਈਨ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਪ੍ਰਿੰਸੀਪਲ ਸ੍ਰੀ ਪੀ.ਸੀ. ਉਪਾਧਿਆਇ ਨੇ ਦੱਸਿਆ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 29 ਦਸੰਬਰ 2020 ਅਤੇ ਨੌਵੀਂ ਜਮਾਤ ਲਈ 31 ਦਸੰਬਰ, 2020 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਨਵੋਦਿਆ ਦੀ ਵੈਬਸਾਈਟ www.navodaya.gov.in. ਤੇ ਮੁਫ਼ਤ ਅਪਲਾਈ ਕਰ ਸਕਦੇ ਹਨ।
ਸ੍ਰੀ ਪੀ.ਸੀ. ਉਪਾਧਿਆਇ ਨੇ ਮੋਗਾ ਜ਼ਿਲ੍ਹੇ ਦੇ ਯੋਗ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਹਾ ਜਰੂਰ ਲੈਣ।















Leave a Reply