• Fri. Nov 22nd, 2024

ਜਿ਼ਲ੍ਹਾ ਪ੍ਰਸ਼ਾਸਨ/ਸਿਹਤ ਵਿਭਾਗ ਦੀਆਂ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਅਤੀ ਜਰੂਰੀ-ਸਿਵਲ ਸਰਜਨ ਮੋਗਾ

ByJagraj Gill

Aug 29, 2020

ਮੋਗਾ 29 ਅਗਸਤ:(ਜਗਰਾਜ ਸਿੰਘ ਗਿੱਲ)

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 25 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 661 ਹੋ ਗਈ ਹੈ ਜਿੰਨਾਂ ਵਿੱਚੋ 617 ਕੇਸਾਂ ਨੂੰ ਹੋਮ ਆਈਸੋਲੇਸਟ, 4 ਕੇਸਾਂ ਨੂੰ ਲੈਵਲ 1 ਅਤੇ 10 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਵਿੱਚ ਦਾਖਲ ਹਨ।

ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 33881 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 31788 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 452 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 202 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸਿਹਤ ਵਿਭਾਗਾ ਨੇ ਅੱਜ 1 ਕਰੋਨਾ ਮਰੀਜ਼ ਨੂੰ ਨੇਗੇਟਿਵ ਰਿਪੋਰਟ ਪ੍ਰਾਪਤ ਹੋਣ ਤੇ ਸਿਹਤਯਾਬ ਹਾਲਤ ਵਿੱਚ ਡਿਸਚਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ ਕਰੋਨਾ ਦੇ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੇ ਜਿਹੜੇ ਕਿ ਫਰੀਦਕੋਟ ਦੇ ਮੈਡੀਕਲ ਹਸਤਪਾਲ ਵਿੱਚ ਜੇਰੇ ਇਲਾਜ਼ ਸਨ।

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋ ਜੋ ਵੀ ਅਨਲਾਕ-3 ਦੀ ਲਗਾਤਾਰਤਾ ਵਿੱਚ ਹੋਰ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ ਜਾਂ ਦੁਕਾਨਾਂ ਖੁੱਲ੍ਹਣ ਦੇ ਸਮੇ ਵਿੱਚ ਕਟੌਤੀ ਕੀਤੀ ਗਈ ਹੈ ਉਹ ਸਿਰਫ ਤੇ ਸਿਰਫ ਇਸਦੇ ਸੰਕਰਮਣ ਨੂੰ ਰੋਕਣ ਲਈ ਕੀਤੀ ਗਈ ਹੈ ਤਾਂ ਕਿ ਆਰਥਿਤਾ ਤੇ ਪ੍ਰਭਾਵ ਪਾਉਣ ਤੋ ਬਿਨ੍ਹਾਂ ਅਸੀ ਇਸਦੇ ਸੰਕਰਮਣ ਤੇ ਰੋਕ ਲਗਾ ਸਕੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ/ਜਿ਼ਲ੍ਹਾ ਪ੍ਰਸ਼ਾਸਨ ਸਾਡੀ ਭਲਾਈ ਲਈ ਹੀ ਸਖਤ ਕਦਮ ਚੁੱਕ ਰਹੀ ਹੈ ਜਿਸਦੀ ਪਾਲਣਾ ਕਰਨ ਦੀ ਬਹੁਤ ਜਿਆਦਾ ਜਰੂਰਤ ਹੈ। ਉਨ੍ਹਾਂ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਘਰ ਰਹੋ ਸੁਰੱਖਿਅਤ ਰਹੋ ਦੀ ਅਪੀਲ ਵੀ ਕੀਤੀ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *