ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨਾਲ ਸਵੈ ਰੋਜ਼ਗਾਰ ਸਬੰਧੀ ਕੀਤੀ ਮੀਟਿੰਗ

ਮੋਗਾ 4 ਸਤੰਬਰ (ਜਗਰਾਜ ਸਿੰਘ ਗਿੱਲ)

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਨੋਜਵਾਨਾ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਹੁਤ ਸਾਰੀਆਂ ਸਕੀਮਾਂ ਚਲਾਇਆ ਜਾ ਰਹੀਆ ਹਨ ਜਿਸ ਤਹਿਤ ਨੂੰ ਨੋਜਵਾਨਾ ਨੂੰ ਵੱਧ ਤੋ ਵੱਧ ਰੋਜ਼ਗਾਰ/ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਮੰਤਵ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਸਵੈ ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।  ਇਸ ਮੀਟਿੰਗ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਸੀ.ਈ.ੳ. ਕਮ- ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸ਼ੁਭਾਸ  ਚੰਦਰ ਅਤੇ ਜ਼ਿਲ੍ਹਾ ਰੋਜਗਾਰ ਜਨਰੇਜ਼ਨ ਅਤੇ ਟ੍ਰੇਨਿੰਗ ਅਫਸਰ, ਮੋਗਾ ਪਰਮਿੰਦਰ ਕੌਰ  ਵੱਲੋਂ ਹਿੱਸਾ ਲਿਆ ਗਿਆ।

ਮੀਟਿੰਗ ਵਿੱਚ ਲੀਡ ਬੈਂਕ ਮੈਨੇਜ਼ਰ, ਮੋਗਾ, ਜਰਨਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਮੋਗਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ, ਹੁਕਮ ਚੰਦ ਐਸ.ਸੀ. ਕਾਰਪੋਰੇਸ਼ਨ ਮੋਗਾ, ਬੈਂਕ ਫੀਕੋਓ ਅਤੇ ਐਨ.ਆਰ.ਐਲ.ਐਮ(ਅਜੀਵਕਾ ਮਿਸ਼ਨ) ਆਦਿ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਵੱਲੋ ਸ਼ਮੂਲਿਅਤ ਕੀਤੀ ਗਈ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਬਿਊਰੋ ਮੋਗਾ ਵੱਲੋਂ ਸਬੰਧਤ ਵਿਭਾਗਾਂ ਨੂੰ ਸਵੈ ਰੋਜ਼ਗਾਰ ਦੀਆਂ ਭੇਜੀਆ ਗਈਆਂ ਅਰਜੀਆਂ ਦਾ ਰੀਵਿਊ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਵੱਧ ਤੋ ਵੱਧ ਨੋਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਕੇ ਆਪਣੇ ਪੈਰਾ ਤੇ ਖੜੇ ਕਰਨਾ ਹੈ। ਉਨ੍ਹਾਂ ਇਸ ਮੌਕੇ ਸਬੰਧਤ ਵਿਭਾਗਾ ਨੂੰ ਆਪਣੇ ਕੰਮ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪਿਛਲੇ ਸਮੇਂ ਤੋਂ ਪੈਡਿੰਗ ਕੇਸਾਂ ਦਾ ਜਲਦ ਤੋ ਜਲਦ ਨਿਪਟਾਰਾ ਕੀਤਾ ਜਾ ਸਕੇ।

ਉਹਨਾ ਵੱਲੋਂ ਮੋਗਾ ਜਿਲ੍ਹੇ ਦੇ ਨੋਜ਼ਵਾਨਾਂ ਨੂੰ ਅਪੀਲ ਕੀਤੀ ਗਈ ਕਿ ਜੋ ਨੋਜਵਾਨ ਸਵੈ ਰੋਜ਼ਗਾਰ ਕਰਨਾ ਚਾਹੁੰਦੇ ਹਨ, ਉਹ ਜਿਲ੍ਹਾ ਰੋਜਗਾਰ ਕਾਰੋਬਾਰ ਬਿਊਰੋ ਮੋਗਾ ਨਾਲ ਸਪੰਰਕ ਕਰਕੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਸਵੈ ਰੋਜ਼ਗਾਰ ਸਕੀਮਾਂ ਰਾਹੀ ਕਰਜ਼ਾ ਲੈ ਕੇ ਸਵੈ ਰੋਜ਼ਾਗਰ ਸਥਾਪਿਤ ਕਰ ਸਕਦੇ ਹਨ।

 

Leave a Reply

Your email address will not be published. Required fields are marked *