• Thu. Dec 26th, 2024

ਡਿਪਟੀ ਕਮਿਸ਼ਨਰ ਵੱਲੋਂ 23 ਮਾਰਚ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ByJagraj Gill

Mar 17, 2021

ਫਿਰੋਜ਼ਪੁਰ 17 / ਮਾਰਚ ਗੌਰਵ ਭਟੇਜਾ /

23 ਮਾਰਚ 2021 ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਗਮ ਵਜੋਂ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਨਾਇਆ ਜਾਵੇਗਾ। ਜਿਸ ਦੀਆਂ ਤਿਆਰੀਆਂ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਜ ਪੱਧਰੀ ਸਮਾਗਮ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਸਾਰੇ ਕੰਮ ਸਮੇਂ ਸਿਰ ਪੂਰੇ ਕਰ ਲੈਣ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਰੋਹ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਮਾਰਚ ਦੇ ਇਸ ਰਾਜ ਪੱਧਰੀ ਸਮਾਗਮ ਵਿੱਚ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸਿਰਕਤ ਕਰਨਗੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਲੋੜੀਂਦੀਆਂ ਸਿਹਤ ਸਹੂਲਤਾਂ, ਡਾਕਟਰਾਂ ਦੀਆਂ ਟੀਮਾਂ ਅਤੇ ਮੋਬਾਈਲ ਵੈਨਾਂ ਅਤੇ ਸੈਨੇਟਾਈਜ਼ਰ ਤੇ ਮਾਸਕ ਦਾ ਵੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ ‘ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ‘ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ । ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਰਖਤਾਂ ਦੀ ਕਟਾਈ ਅਤੇ ਦਰਖਤਾਂ ਦੇ ਮੁੱਢਾਂ ‘ਤੇ ਕਲੀ ਕੀਤੀ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦੀ ਸਫ਼ਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ । ਉਨ੍ਹਾਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟੀਮਾਂ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਦਰਿਆ ਵਿੱਚ ਨਹਾਉਣ ‘ਤੇ ਪਾਬੰਦੀ ਹੋਵੇਗੀ । ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਰਾਜ ਪੱਧਰੀ ਸਮਾਰੋਹ ਨੂੰ ਪੂਰੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਇਸ ਮੌਕੇ ਐੱਸਡੀਐੱਮ ਅਮਿਤ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *