ਬਰਨਾਲਾ 19 ਮਈ (ਮਿੰਟੂ ਖੁਰਮੀ,ਕੁਲਦੀਪ ਗੋਹਲ) ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਵਿਖੇ ਐਤਵਾਰ ਸ਼ਾਮ ਦੋ ਧਿਰਾਂ ਦਰਮਿਆਨ ਹੋਏ ਖ਼ੂਨੀ ਝਗੜੇ ‘ਚ ਦੋ ਨੌਜਵਾਨਾਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਤੋਂ ਇਲਾਵਾ ਇੱਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ। ਥਾਣਾ ਟੱਲੇਵਾਲ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਥਾਨਕ ਸਿਵਲ ਹਸਪਤਾਲ ‘ਚ ਗੱਲਬਾਤ ਕਰਦਿਆਂ ਮ੍ਰਿਤਕ ਪ੍ਰਿੰਸ ਸਿੰਘ ਦੇ ਪਿਤਾ ਮੰਗਾ ਸਿੰਘ, ਵਾਸੀ ਬਰਨਾਲਾ ਨੇ ਦੱਸਿਆ ਕਿ ਉਸਦਾ ਪੁੱਤਰ ਆਪਣੇ ਦੋ ਹੋਰ ਦੋਸਤਾਂ ਨਾਲ ਪਿੰਡ ਗਹਿਲ ਗਿਆ ਸੀ ਜਿੱਥੇ ਨਹਿਰ ਦੀ ਪਟੜੀ ‘ਤੇ ਪਹਿਲਾਂ ਤੋਂ ਹੀ ਮੌਜੂਦ 20- 25 ਵਿਅਕਤੀਆਂ ਨੇ ਉਹਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਅਚਾਨਕ ਹਮਲਾ ਕਰ ਦਿੱਤਾ। ਜਿਸ ਵਿੱਚ ਤਿੰਨੋਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਉਸਦੇ ਪੁੱਤਰ ਪ੍ਰਿੰਸ ਸਿੰਘ (17) ਦੀ ਪਟਿਆਲਾ ਹਸਪਤਾਲ ‘ਚ ਪੁੱਜ ਕੇ ਮੌਤ ਹੋ ਗਈ। ਪੀੜਤ ਨੇ ਪੁਲੀਸ ਪਾਸੋਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।ਹੈ। ਜਖ਼ਮੀ ਨੌਜਵਾਨ ਰਾਜਾ ਸਿੰਘ ਨੇ ਦੱਸਿਆ ਕਿ ਉਹ ਤੂੜੀ ਲੈਣ ਲਈ ਪਿੰਡ ਗਹਿਲ ਗਏ ਸਨ। ਜਿੱਥੇ ਅਚਾਨਕ 20-25 ਵਿਅਕਤੀਆਂ ਨੇ ਉਹਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਉਹ ਤਿੰਨੇ ਜਣੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਉਹਨਾਂ ਦੇ ਇੱਕ ਸਾਥੀ ਦੀ ਮੌਤ ਹੋ ਗਈ।
ਥਾਣਾ ਟੱਲੇਵਾਲ ਦੇ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਦੋ ਧੜਿਆਂ ਵਿਚਕਾਰ ਹੋਈ ਆਪਸੀ ਲੜਾਈ ‘ਚ ਕੁੱਝ ਲੋਕ ਗੰਭੀਰ ਜ਼ਖਮੀ ਹੋਏ ਹਨ। ਜਿਹਨਾਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ ਤੇ ਬਾਕੀਆਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ‘ਚ ਦੋਸ਼ੀ ਪਾਏ ਗਏ ਵਿਅਕਤੀਆਂ ਖਿਲਾਫ਼ ਬਣਦੀ ਕਾਵਰਾਈ ਅਮਲ ‘ਚ ਲਿਆਂਦੀ ਜਾਵੇਗੀ।
https://www.youtube.com/channel/UC1AvrXeBXz1gWhTZDNoZmEw