ਸ਼ਹਿਰ ਦੀਆਂ ਮਾਨਯੋਗ ਰਾਜਸੀ, ਧਾਰਮਿਕ ਸਮਾਜ ਸੇਵੀ ਸ਼ਖਸ਼ੀਅਤਾਂ ਵੱਲੋਂ ਪ੍ਰੈਸ ਕਲੱਬ ( ਰਜਿ )ਧਰਮਕੋਟ ਦੇ ਪ੍ਰਧਾਨ ਅਮਰੀਕ ਸਿੰਘ ਛਾਬੜਾ ਸਮੇਤ ਸਮੂਹ ਅਹੁਦੇਦਾਰਾਂ ਨੂੰ ਕੀਤਾ ਗਿਆ ਸਨਮਾਨਿਤ
ਮੋਗਾ 22 ਫਰਵਰੀ
ਜਗਰਾਜ ਸਿੰਘ ਗਿੱਲ
ਧਰਮਕੋਟ ਪ੍ਰੈਸ ਕਲੱਬ ਦੇ ਰਜਿਸਟਰ ਹੋਣ ਦੀ ਖੁਸ਼ੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ ਵੱਲੋਂ ਆਪਣੇ ਨਿਵਾਸ ਸਥਾਨ ‘ਤੇ ਵਿਸ਼ੇਸ਼ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰੇ ਅਤੇ ਸਮਾਜ ਦੇ ਪ੍ਰਮੁੱਖ ਵਿਅਕਤੀਆਂ ਨੇ ਸ਼ਮੂਲੀਅਤ ਕਰਕੇ ਪ੍ਰੈਸ ਕਲੱਬ ਦੀ ਰਜਿਸਟ੍ਰੇਸ਼ਨ ਨੂੰ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ।
ਇਸ ਮੌਕੇ ਅੰਮ੍ਰਿਤ ਸੰਧੂ ਕਨੇਡਾ, ਸ਼ਮਸ਼ੇਰ ਸਿੰਘ ਕੈਲਾ ਹਲਕਾ ਇੰਚਾਰਜ ਭਾਰਤੀ ਜਨਤਾ ਪਾਰਟੀ, ਸਾਬਕਾ ਐਸ ਪੀ ਮੁਖਤਿਆਰ ਸਿੰਘ ਸੰਧੂ, ਸਰਪੰਚ ਸੁਖਜਿੰਦਰ ਸਿੰਘ ਭੈਣੀ, ਸਰਪੰਚ ਚਰਨਜੀਤ ਸਿੰਘ ਮੰਦਰ ਕਲਾਂ ਸਮੇਤ ਵੱਖ ਵੱਖ ਅਦਾਰਿਆਂ ਦੇ ਪੱਤਰਕਾਰ ਹਾਜ਼ਰ ਰਹੇ। ਸਭ ਨੇ ਪ੍ਰੈਸ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਛਾਬੜਾ ਦੀ ਅਗਵਾਈ ਅਤੇ ਮਿਹਨਤ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਪ੍ਰੈਸ ਕਲੱਬ (ਰਜਿ) ਧਰਮਕੋਟ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜਰ ਸਨ ਪ੍ਰੈਸ ਕਲੱਬ ਧਰਮਕੋਟ ਦੇ ਚੇਅਰਮੈਨ ਦਵਿੰਦਰ ਸਿੰਘ ਅਕਾਲੀਆਂ ਵਾਲਾ ਸੀਨੀਅਰ ਮੀਤ ਪ੍ਰਧਾਨ ਖੇਤਪਾਲ ਸਿੰਘ ਦੀਪ ਮੀਤ ਪ੍ਰਧਾਨ ਸਤਨਾਮ ਸਿੰਘ ਘਾਰੂ ਸੈਕਟਰੀ ਹਰਜੀਤ ਸਿੰਘ ਬਹਿਲ ਖਜਾਨਚੀ ਰਾਜੂ ਅਹੂਜਾ ਪ੍ਰੈਸ ਸੈਕਟਰੀ ਮਨੋਜ ਕੁਮਾਰ ਨਿੱਕੂ ਮੁੱਖ ਸਲਾਹਕਾਰ ,ਗੁਰਦੀਪ ਸਿੰਘ ਬੱਡੂਵਾਲ ,ਅਮਰਜੀਤ ਸਿੰਘ ਗਿੱਲ ,ਗੁਰਮੀਤ ਸਿੰਘ ਭੋਏਪੁਰ ,ਜੁਗਰਾਜ ਸਿੰਘ ਸੰਘਾ, ਮਨਪ੍ਰੀਤ ਸਿੰਘ ਕੈਲਾ ,ਸੁਖਵਿੰਦਰ ਸਿੰਘ ਕਾਲਾ ,ਪਰਮਜੀਤ ਸਿੰਘ ਇਹ ਸਾਰੇ ਪ੍ਰੈਸ ਕਲੱਬ ਧਰਮਕੋਟ ਰਜਿਸਟਰਡ ਦੇ ਪੱਤਰਕਾਰ ਹਾਜ਼ਰ ਸਨ।
ਵਕਤਾਵਾਂ ਨੇ ਕਿਹਾ ਕਿ ਪ੍ਰੈਸ ਕਲੱਬ ਦਾ ਰਜਿਸਟਰ ਹੋਣਾ ਪੱਤਰਕਾਰ ਭਾਈਚਾਰੇ ਦੀ ਏਕਤਾ ਅਤੇ ਸੰਗਠਨਾਤਮਕ ਮਜ਼ਬੂਤੀ ਦਾ ਪ੍ਰਤੀਕ ਹੈ। ਇਸ ਨਾਲ ਪੱਤਰਕਾਰਾਂ ਨੂੰ ਆਪਣੇ ਹੱਕਾਂ ਅਤੇ ਫ਼ਰਜ਼ਾਂ ਦੀ ਨਿਭਾਈ ਹੋਰ ਸੁਚੱਜੇ ਢੰਗ ਨਾਲ ਕਰਨ ਵਿੱਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੁਤੰਤਰ ਅਤੇ ਜ਼ਿੰਮੇਵਾਰ ਪੱਤਰਕਾਰਤਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ।
ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਦਰਪਣ ਹੁੰਦੇ ਹਨ ਅਤੇ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪ੍ਰੈਸ ਕਲੱਬ ਦੇ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਸਮਾਗਮ ਦੌਰਾਨ ਆਪਸੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੱਤਰਕਾਰ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ। ਸਮਾਰੋਹ ਖੁਸ਼ੀ ਅਤੇ ਮਿਲਾਪ ਦੇ ਮਾਹੌਲ ਵਿੱਚ ਸੰਪੰਨ ਹੋਇਆ।













Leave a Reply