ਧਰਮਕੋਟ / 2 ਅਕਤੂਬਰ
(ਜਗਰਾਜ ਸਿੰਘ ਗਿੱਲ, ਰਿੱਕੀ ਕੈਲਵੀ)
ਧਰਮਕੋਟ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਦੇ ਦਿਸ਼ਾ ਨਿਰਦੇਸ਼ਾਂ ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਬੰਟੀ ਵੱਲੋਂ ਵਿਕਾਸ ਕਾਰਜਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਸ਼ਹਿਰ ਦੇ ਹਰ ਵਾਰਡ ਵਿਚ ਵਿਕਾਸ ਕਾਰਜਾਂ ਦੇ ਕੰਮ ਪੂਰੀ ਤੇਜ਼ੀ ਨਾਲ ਚੱਲ ਰਹੇ ਹਨ ਜਿੱਥੇ ਉਨ੍ਹਾਂ ਵੱਲੋਂ ਸ਼ਹਿਰ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉੱਥੇ ਹੀ ਹੋਰ ਸਹੂਲਤ ਮੁਹੱਈਆ ਕਰਵਾਉਂਦੇ ਹੋਏ ਦਾਨਾ ਮੰਡੀ ਧਰਮਕੋਟ ਵਿਖੇ ਇਕ ਦਫਤਰ ਖੋਲ੍ਹਿਆ ਗਿਆ ਹੈ ਜਿਸ ਦੇ ਅੱਜ ਉਦਘਾਟਨ ਤੇ ਉਨ੍ਹਾਂ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਮਾਰਟ ਕਾਰਡ ਸਕੀਮ ਤਹਿਤ ਸਮਾਰਟ ਕਾਰਡ ਭੇਟ ਕੀਤੇ ਗਏ ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਨੂੰ ਆਪਣੇ ਕਿਸੇ ਵੀ ਸਰਕਾਰੀ ਕੰਮ ਕਰਨ ਲਈ ਉਨ੍ਹਾਂ ਦੇ ਦਫ਼ਤਰ ਵਿਚ ਸੰਪਰਕ ਕੀਤਾ ਜਾ ਸਕਦਾ ਹੈ ਉੱਥੇ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦਾ ਇਕ ਵੀ ਪਰਿਵਾਰ ਸਰਕਾਰੀ ਰਾਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਸਰਕਾਰ ਵੱਲੋਂ ਜੋ ਨਵੇਂ ਸਮਾਰਟ ਕਾਰਡ ਸ਼ੁਰੂ ਕੀਤੇ ਗਏ ਹਨ ਉਨ੍ਹਾਂ ਨਾਲ ਕਾਰਡ ਹੋਲਡਰ ਕਿਸੇ ਵੀ ਡੀਪੂ ਤੋਂ ਰਾਸ਼ਨ ਪ੍ਰਾਪਤ ਕਰ ਸਕਦੇ ਹਨ ਸ਼ਹਿਰ ਦੇ ਹਰ ਖਪਤਕਾਰ ਨੂੰ ਨਵੇਂ ਸਮਾਰਟ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਇਸ ਮੌਕੇ ਉਨ੍ਹਾਂ ਨੇ ਸ਼ਹਿਰ ਨਿਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਸਮਾਰਟ ਕਾਰਡ ਭੇਟ ਕੀਤੇ ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਮੀਤ ਪ੍ਰਧਾਨ ਬਲਰਾਜ ਸਿੰਘ ਕਲਸੀ ਸੁਖਦੇਵ ਸਿੰਘ ਸ਼ੇਰਾ ਮਨਜੀਤ ਸਿੰਘ ਸਚਿਨ ਟੰਡਨ ਸੁਖਬੀਰ ਸਿੰਘ ਚਮਕੌਰ ਸਿੰਘ ਨਿਰਮਲ ਸਿੰਘ ਸਿੱਧੂ ਕੌਂਸਲਰ ਆਦਿ ਹੋਰ ਵੀ ਹਾਜ਼ਰ ਸਨ