ਧੰਨ ਧੰਨ 108 ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਦੀ ਯਾਦ ਵਿੱਚ 21 ਅਖੰਡ ਪਾਠਾਂ ਦੇ ਭੋਗ ਕੱਲ੍ਹ

ਕੋਟ ਈਸੇ ਖਾਂ (ਜਗਰਾਜ ਲੋਹਾਰਾ) ਧੰਨ-ਧੰਨ 108 ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੇ ਯਾਦਗਾਰੀ ਸਾਲਾਨਾ ਮੇਲਾ ਜੋ ਕਿ ਹਰ ਸਾਲ ਦੀ ਤਰ੍ਹਾਂ ਇਸ  ਵਾਰ ਵੀ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਇਹ ਸਲਾਨਾ ਜੋੜ  ਮੇਲਾ ਤੇ 18 ਹਾੜ ਦਿਨ ਬੁੱਧਵਾਰ ਨੂੰ 21  ਆਖੰਡ ਪਾਠ ਸਾਹਿਬ ਆਰੰਭ ਕੀਤੇੇੇ ਗਏ ਸਨ ਜਿਨ੍ਹਾਂ ਦੇ ਭੋਗ  20 ਹਾੜ ਦਿਨ ਸ਼ੁੱਕਰਵਾਰ ਨੂੰ ਪਾਏ  ਜਾਣਗੇ। ਭੋਗ ਤੋਂ ਬਾਅਦ ਉਪਰੰਤ ਕੀਰਤਨ ਦਰਬਾਰ ਹੋਵੇਗਾ। ।  ਜਿਸ ਵਿੱਚ ਪਹੁੰਚ ਰਹੇ ਢਾਡੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਲੈ ਕੇ ਇਲਾਕੇ ਦੇ ਜਥੇ ਹਾਜਰੀਆਂ ਭਰਨਗੇ । ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਇਸ ਮੌਕੇ ਮੁੱਖ ਸੇਵਾਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਆਪਣੇ ਘਰ ਤੋਂ ਹੀ ਮਾਸਕ ਲਗਾ ਕੇ ਗੁਰੂ-ਘਰ ਆਉਣ ਅਤੇ ਸ਼ੋਸ਼ਲ ਡਿਸਟੈਂਸ  ਬਣਾ ਕੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਏ । ਤਾਂ ਜੋ ਸਰਕਾਰ ਦੀਆਂ ਦਿੱਤੀਆਂ  ਹੋਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ । ਇਸ ਮੌਕੇ ਖਜ਼ਾਨਚੀ ਬੂਟਾ ਸਿੰਘ ਨੇ ਕਿਹਾ ਕਿ ਕਰੋਨਾਵਾਰਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਦਰਬਾਰ ਸਾਹਿਬ ਵਿੱਚ ਸੰਗਤਾਂ ਨੂੰ ਇਟਰ ਹੋਣ ਤੋਂ ਪਹਿਲਾਂ ਸੈਨੇਟਾਈਜ਼ਰ ਕੀਤਾ ਜਾਵੇਗਾ  ਤੇ ਮਾਸਕ ਦਿੱਤੇ ਜਾਣਗੇ ।

Leave a Reply

Your email address will not be published. Required fields are marked *