(ਜਗਰਾਜ ਲੋਹਾਰਾ,ਰਿੱਕੀ ਕੈਲਵੀ) ਨਗਰ ਕੌਾਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਵੱਲੋਂ ਵਿਧਾਇਕ ਸੁਖਜੀਤ ਸਿੰਘ ਲੋਹਗੜ ਦੇ ਦਿਸ਼ਾ ਨਿਰਦੇਸ਼ਾਂ ਤੇ ਧਰਮਕੋਟ ਵਾਸੀਆਂ ਨੂੰ ਕਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਤੋਂ ਬਚਾਉਣ ਲਈ ਸਮੁੱਚੇ ਸ਼ਹਿਰ ਅੰਦਰ ਵੱਡੇ ਪੱਧਰ ਤੇ ਘਰ ਘਰ ਨੂੰ ਜਾ ਕੇ ਸੈਨੇਟਾਈਜ਼ਰ ਦਾ ਛਿੜਕਾਅ ਕਰਵਾਇਆ ਗਿਆ ਉੱਥੇ ਹੀ ਸ਼ਹਿਰ ਵਿੱਚ ਲਗਾਤਾਰ ਲੰਗਰ ਵੀ ਪੁੰਚਾਇਆ ਜਾ ਰਿਹਾ ਹੈ
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਿਆਨਾ ਯੂਨੀਅਨ ਧਰਮਕੋਟ ਦੇ ਆਗੂ ਗੌਰਵ ਦਾਬੜਾ ਅਤੇ ਸਾਵਣ ਅਰੋੜਾ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਨ੍ਹਾਂ ਕਿਹਾ ਕਿ ਨਗਰ ਕੌਾਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਦੇ ਉੱਦਮੀ ਉਪਰਾਲੇ ਨਾਲ ਸ਼ਹਿਰ ਅਤੇ ਇਲਾਕੇ ਦੀਆਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੰਗਰਾਂ ਵਿੱਚ ਵੱਡੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਸਮਾਜ ਸੇਵੀ ਸੰਸਥਾਵਾਂ ਅਤੇ ਨਗਰ ਕੌਂਸਲ ਦੇ ਉਪਰਾਲੇ ਵਜੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਨਗਰ ਕੌਂਸਲ ਵਿਖੇ ਦਿੱਤੀਆਂ ਜਾ ਰਹੀਆਂ ਹਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਲਈ ਨਗਰ ਕੌਂਸਲ ਵਿਖੇ ਪ੍ਰਧਾਨ ਬੰਟੀ ਵੱਲੋਂ ਪ੍ਰਾਈਵੇਟ ਡਾਕਟਰ ਵੀ ਤਾਇਨਾਤ ਕੀਤਾ ਗਿਆ ਹੈ । ਸ਼ਹਿਰ ਨਿਵਾਸੀਆਂ ਤੋਂ ਵਸੂਲੇ ਜਾਂਦੇ ਹਰ ਤਰ੍ਹਾਂ ਦੇ ਟੈਕਸ 2 ਮਹੀਨੇ
ਲਈ ਨਗਰ ਕੌਂਸਲ ਧਰਮਕੋਟ ਵੱਲੋਂ ਮੁਆਫ਼ ਕਰ ਦਿੱਤੇ ਗਏ ਹਨ
ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਵੱਲੋਂ ਸ਼ਹਿਰ ਹਿੱਤ ਲਈ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਲਈ ਸਮੂਹ ਕਰਿਆਨਾ ਯੂਨੀਅਨ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਮੰਗਤ ਰਾਮ, ਯਸ਼ਪਾਲ ਅਗਰਵਾਲ ,ਮੁਲਖ ਰਾਜ ਤਰਸੇਮ ਲਾਲ ਬਜਾਜ, ਆਦਿ ਹਾਜ਼ਰ ਸਨ ।