ਕੋਟ ਈਸੇ ਖਾਂ 18 ਨਵੰਬਰ (ਜਗਰਾਜ ਲੋਹਾਰਾ) ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ.ਰਕੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ ਵਿਖੇ ਨਵ- ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਮਾਵਾਂ ਨੂੰ ਨਵ-ਜਨਮੇ ਬੱਚਿਆਂ ਨੂੰ 6 ਮਹੀਨੇ ਤੱਕ ਮਾਂ ਦੀ ਛਾਤੀ ਦਾ ਦੁੱਧ ਪਿਆਉਣ ਲਈ ਪ੍ਰੇਰਿਆ ਗਿਆ। ਇਸ ਤੋਂ ਇਲਾਵਾ ਡਾ. ਨੀਰਜਾ ਨੇ ਨਵ ਜਨਮੇ ਬੱਚਿਆਂ ਦਾ ਚੈੱਕਅਪ ਕੀਤਾ ਅਤੇ ਠੰਡ ਤੋਂ ਬਚਾਉਣ ਲਈ ਮਾਪਿਆਂ ਨੂੰ ਬੱਚਿਆਂ ਨੂੰ ‘ਕੰਗਾਰੂ ਦੇਖਭਾਲ’ ਅਨੁਸਾਰ ਛਾਤੀ ਨਾਲ ਲਗਾ ਕੇ ਨਿੱਘਾ ਰੱਖਣ ਲਈ ਪ੍ਰੇਰਿਆ। ਇਸ ਮੌਕੇ ਹੋਰ ਜਾਣਕਾਰੀ ਦਿੰਦੇ ਹੋਏ ਬਲਾਕ ਐਜੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਲਾਕ ਦੀ ਹਰੇਕ ਆਸ਼ਾ ਵਰਕਰ ਨੂੰ ਨਵ ਜਨਮੇ ਬੱਚਿਆਂ ਦੇ ਘਰੇ ਦੌਰਾ ਕਰਕੇ ਉਨ੍ਹਾਂ ਦੇ ਮਾਪਿਆਂ ਨੂੰ ਟੀਕਾ ਕਰਨ ਅਤੇ ਬੱਚਿਆਂ ਦੀ ਸਹੀ ਸਾਂਝ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ।