ਨਿਹਾਲ ਸਿੰਘ ਵਾਲਾ 13 ਜੁਲਾਈ (ਮਿੰਟੂ ਖੁਰਮੀ , ਕੁਲਦੀਪ ਗੋਹਲ )ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਵੱਲੋਂ ਕਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਇਸ ਮੌਕੇ ਨਿਹਾਲ ਸਿੰਘ ਵਾਲਾ ਥਾਣਾ ਮੁਖੀ ਪਲਵਿੰਦਰ ਸਿੰਘ ਨੇ ਅੱਜ ਮੇਨ ਚੌਕ ਨਿਹਾਲ ਸਿੰਘ ਵਾਲਾ ਵਿਖੇ 500 ਦੇ ਕਰੀਬ ਮਾਸਕ ਲੋਕਾਂ ਨੂੰ ਆਪਣੇ ਕੋਲੋਂ ਵੰਡੇ ਅਤੇ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਜਾਨਲੇਵਾ ਵਾਇਰਸ ਹੈ। ਅਤੇ ਹਰ ਵਿਅਕਤੀ ਕਰੋਨਾ ਵਾਇਰਸ ਨੂੰ ਖਤਮ ਕਰਨ ਚ ਸਹਿਯੋਗ ਦੇਵੇ ਤਾਂ ਆਸਾਨੀ ਨਾਲ ਕਰੋਨਾ ਦੀ ਜੰਗ ਜਿੱਤੀ ਜਾ ਸਕਦੀ ਹੈ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਾਲਾਬੰਦੀ ਹਟਾ ਦਿੱਤੀ ਗਈ ਹੈ, ਜਿਸ ਕਾਰਨ ਬਾਜ਼ਾਰ ਖੁੱਲ੍ਹ ਗਏ ਹਨ। ਲੋਕ ਆਪਣੇ ਕੰਮਾਂ ਤੇ ਘਰੋਂ ਬਾਹਰ ਆ ਰਹੇ ਹਨ ਉਨ੍ਹਾਂ ਕਿਹਾ ਕਿ ਹਰ ਆਦਮੀ ਦੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਵੱਧ ਜਾਂਦੀ ਹੈ ਕਰੋਨਾ ਤੋਂ ਬਚਣ ਲਈ ਹਰ ਆਦਮੀ ਦਾ ਫਰਜ਼ ਬਣਦਾ ਹੈ ਕਿ ਮਾਸਕ ਪਾ ਕੇ ਕੰਮ ਕਰਨ
ਪਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਜ਼ਮੀ ਕੀਤਾ ਗਿਆ ਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਇਆ ਜਾਵੇ ਅਤੇ ਜਨਤਕ ਥਾਂ ਤੇ ਥੁੱਕਣ ਦੀ ਮਨਾਹੀ ਹੈ ਅਤੇ ਜਨਤਕ ਥਾਂ ਤੇ ਜੇ ਕਿਸੇ ਦੇ ਮਾਸਕ ਨਹੀਂ ਪਾਇਆ ਤਾਂ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜਨਤਕ ਥਾਂ ਤੇ ਥੁੱਕਣ ਵਾਲੇ ਨੂੰ ਵੀ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਥਾਣਾ ਮੁਖੀ ਵੱਲੋਂ ਨਿਊਜ਼ ਪੰਜਾਬ ਦੀ ਚੈਨਲ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੀ ਡਿਊਟੀ ਹੈ ਪਬਲਿਕ ਦੀ ਸੇਵਾ ਕਰਨਾ । ਪਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਜਰੂਰੀ ਕੰਮ ਕਰਨ ਲਈ ਹੀ ਬਾਹਰ ਨਿਕਲਿਆ ਜਾਵੇ। ਇਸ ਸਮੇਂ ਉਨ੍ਹਾਂ ਨਾਲ ਏਐੱਸਆਈ ਸ਼ੇਰ ਬਹਾਦਰ ਏਐੱਸਆਈ ਸ਼ਮਸ਼ੇਰ ਸਿੰਘ ਏਐੱਸਆਈ ਬਲਜਿੰਦਰ ਸਿੰਘ ਏਐੱਸਆਈ ਸਤਨਾਮ ਕੌਰ ਅਤੇ ਹੋਰ ਵੀ ਪੁਲਿਸ ਮੁਲਾਜ਼ਮ ਹਾਜ਼ਰ ਸਨ