ਮੋਗਾ, 9 ਫਰਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ) – ਸਮਾਜਿਕ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਕੜੀ ਨੂੰ ਅੱਗੇ ਤੋਰਦਿਆਂ ਨੈਸਲੇ ਨੇ ਮੋਗਾ ਸ਼ਹਿਰ ਦੇ ਸਰਕਾਰੀ ਮਿਡਲ ਸਕੂਲ ਰਾਮਦਾਸ ਨਗਰ ਨੂੰ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਦੀ ਸਹੂਲਤ ਨਾਲ ਜੋੜਿਆ ਹੈ। ਇਸ ਨਾਲ ਸਕੂਲ ਦੇ 350 ਵਿਦਿਆਰਥੀਆਂ ਨੂੰ ਲਾਭ ਮਿਲੇਗਾ।
ਅੱਜ ਇਕ ਸੰਖੇਪ ਸਮਾਗਮ ਦੌਰਾਨ ਨੈਸਲੇ ਦੇ ਫੈਕਟਰੀ ਮੈਨੇਜਰ ਸ਼੍ਰੀ ਸਟੇਨਲੀ ਓਮੀਨ ਨੇ ਸਕੂਲ ਵਿੱਚ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਦੀ ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਨੈਸਲੇ ਦੇ ਕਾਰਪੋਰੇਟ ਮਾਮਲਿਆਂ ਦੇ ਮੁਖੀ ਸ੍ਰ ਹਰਵਿੰਦਰ ਸਿੰਘ ਤੇ ਮੈਨੇਜਰ ਸ੍ਰੀ ਅਮਨ ਬਜਾਜ, ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਸਟੇਨਲੀ ਓਮੀਨ ਨੇ ਦੱਸਿਆ ਕਿ ਉਹਨਾਂ ਦੀ ਕੰਪਨੀ ਵੱਲੋਂ ਸਮਾਜ ਸੇਵਾ ਦੇ ਹਰ ਕੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ ਜੋ ਕਿ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਦੀ ਕੰਪਨੀ ਵੱਲੋਂ ਵਪਾਰਕ ਸਮਾਜਿਕ ਜਿੰਮੇਵਾਰੀ ਗਤੀਵਿਧੀ ਅਧੀਨ ਕੰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਵਿੱਚ ਜਾਰੀ ਰੱਖਿਆ ਜਾਵੇਗਾ।