ਪਹਿਲੀ ਵਾਰ 1600 ਤੋਂ ਵਧੇਰੇ ਜੀ.ਪੀ.ਐਸ. ਯੁਕਤ ਵਾਹਨਾਂ ਸਮੇਤ 4198 ਵਾਹਨਾਂ ਨਾਲ ਤੇਜ਼ੀ ਨਾਲ ਚੱਲ ਰਿਹੈ ਕਣਕ ਦੀ ਲਿਫ਼ਟਿੰਗ ਦਾ ਕੰਮ

ਸੁਚੱਜੇ ਖ੍ਰੀਦ ਪ੍ਰਬੰਧਾਂ ਸਦਕਾ ਮੰਡੀਆਂ ਵਿੱਚ ਪਹੁੰਚੀ ਕੁੱਲ ਕਣਕ ਵਿੱਚੋਂ 99.46 ਫ਼ੀਸਦੀ ਕਣਕ ਦੀ ਖ੍ਰੀਦ

ਮੋਗਾ, 2 ਮਈ (ਜਗਰਾਜ ਸਿੰਘ ਗਿੱਲ)

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਨਾ ਰੁਲਣ ਦੇਣ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਕਣਕ ਦੀ ਖਰੀਦ ਨਾਲੋਂ ਨਾਲ ਕੀਤੀ ਜਾ ਰਹੀ ਹੈ। ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਪੰਜਾਬ ਸਰਕਾਰ ਦੀ ਸੁਚੱਜੀ ਅਗਵਾਈ ਸਦਕਾ ਇਸ ਸਾਲ ਪਹਿਲੀ ਵਾਰ ਸਰਕਾਰ ਦੀ ਪਾਲਿਸੀ ਅਨੁਸਾਰ ਵਹੀਕਲ ਟ੍ਰੈਕਿੰਗ ਸਿਸਟਮ ਲੱਗੇ ਹੋਏ 1600 ਅਤੇ ਕੁੱਲ 4198  ਵਾਹਨਾਂ ਨਾਲ ਕਣਕ ਦੀ ਲਿਫ਼ਟਿੰਗ ਦਾ ਕੰਮ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਇਸ ਨਾਲ ਕਿਸੇ ਵੀ ਤਰਾਂ ਦੀ ਹੇਰਾਫੇਰੀ ਨੂੰ ਰੋਕਿਆ ਜਾ ਸਕੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤਾ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਪਹੰੁਚੀ 650327 ਮੀਟਿ੍ਰਕ ਟਨ ਕਣਕ ਵਿੱਚੋਂ 97.46 ਫੀਸਦੀ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚ ਪਹੁੰਚੀ ਕੁੱਲ ਕਣਕ ਵਿੱਚੋਂ 60 ਫੀਸਦੀ ਦੇ ਕਰੀਬ ਕਣਕ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ।
ਸਾਰੀਆਂ ਮੰਡੀਆਂ ਵਿੱਚ ਯੋਗ ਬਾਰਦਾਨਾ, ਪਾਣੀ ਦਾ ਪ੍ਰਬੰਧ ਅਤੇ ਸਾਫ਼ ਸਫ਼ਾਈ ਦੇ ਪ੍ਰਬੰਧ ਕੀਤੇ ਗਏ ਹਨ। ਵਧੇਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋ  190881 ਐਮ.ਟੀ., ਮਾਰਕਫੈਡ ਵੱਲੋਂ 145776 ਐਮ.ਟੀ., ਪਨਸਪ ਵੱਲੋ 134259 ਐਮ.ਟੀ., ਐਫ.ਸੀ.ਆਈ. ਵੱਲੋਂ 87382 ਕੁਇੰਟਲ ਕਣਕ ਅਤੇ ਪੰਜਾਬ ਵੇਅਰਹਾਊਸ ਵੱਲੋ 88993 ਮੀਟਿ੍ਰਕ ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।
ਜ਼ਿਲਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 49 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 44 ਕੁਇੰਟਲ ਦਰਜ ਕੀਤੀ ਗਈ ਸੀ।
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਆਪਣੀ ਵਚਨਬੱਧਤਾ ਦੁਹਰਾ ਰਿਹਾ ਹੈ।

Leave a Reply

Your email address will not be published. Required fields are marked *