• Sun. Nov 24th, 2024

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵੱਲੋਂ ਪੈਨਸ਼ਨ ਦਿਹਾੜੇ ਉਪਰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਵਿਸ਼ਾਲ ਕਨਵੈਨਸ਼ਨ ਕੀਤੀ ਗਈ

ByJagraj Gill

Dec 17, 2020

ਮੋਗਾ (ਜਗਰਾਜ ਗਿੱਲ, ਮਿੰਟੂ ਖੁਰਮੀ)

ਪੈਨਸ਼ਨਰ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵੱਲੋਂ ਪੈਨਸ਼ਨ ਦਿਹਾੜੇ ਉਪਰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਵਿਸ਼ਾਲ ਕਨਵੈਨਸ਼ਨ ਸ਼ਹੀਦ ਨਛੱਤਰ ਧਾਲੀਵਾਲ ਭਵਨ ਮੋਗਾ ਵਿਖੇ ਕੀਤੀ ਗਈ। ਇਸ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਾਮਰੇਡ ਜਗਰੂਪ ਅਤੇ ਸੁਖਜਿੰਦਰ ਮਹੇਸ਼ਰੀ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਾਨੂੰਨ ਕੇਵਲ ਕਿਸਾਨਾਂ ਜਾਂ ਮਜ਼ਦੂਰਾਂ ਦੇ ਹੀ ਵਿਰੋਧੀ ਨਹੀਂ ਸਗੋਂ ਸਮੁਚੀ ਲੋਕਾਈ ਲਈ ਹੀ ਬਹੁਤ ਘਾਤਕ ਹਨ। ਇਹਨਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਜਿਥੇ ਕਿਸਾਨ ਅਤੇ ਖੇਤ ਮਜ਼ਦੂਰਾਂ ਦਾ ਰੋਜ਼ਗਾਰ ਖੁੱਸਣਾ ਹੈ ਉਥੇ ਸਮੁੱਚੀ ਜਨਤਾ ਨੂੰ ਵੀ ਇਸਦੇ ਖਾਮਿਆਜ਼ ਭੁਗਤਦਿਆਂ ਮਹਿੰਗਾਈ ਦੀ ਅਸਿਹ ਚੱਕੀ ਵਿੱਚ ਪਿਸਣਾ ਪਵੇਗਾ। ਇਸ ਕਰਕੇ ਇਹਨਾਂ ਕਾਨੂੰਨਾਂ ਦੇ ਮਾਰੂ ਅਸਰ ਨੂੰ ਸਮਝਦਿਆਂ ਸਾਰਾ ਦੇਸ਼ ਇਸ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਹੋਕੇ ਆਰ-ਪਾਰ ਦੀ ਲੜਾਈ ਲੜਨ ਲਈ ਮਜਬੂਰ ਹੈ।

ਇਸ ਮੌਕੇ ਪੰਜਾਬ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ ਮੈਡਲ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਗਗੜਾ ਨੇ ਪੈਨਸ਼ਨ ਦਿਹਾੜੇ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਸਾਡੀਆਂ ਸਰਕਾਰਾਂ ਇਸ ਪੈਨਸ਼ਨ ਰੂਪੀ ਬੁਢਾਪੇ ਦੀ ਡਗੋਰੀ ਨੂੰ ਖੋਹਣ ਦਾ ਯਤਨ ਕਰ ਰਹੀਆਂ ਹਨ। 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਕੋਲੋਂ ਪੈਨਸ਼ਨ ਦਾ ਹੱਕ ਖੋਹ ਲਿਆ ਗਿਆ ਹੈ । ਪੈਨਸ਼ਨ ਲੈ ਰਹੇ ਸਾਬਕਾ ਮੁਲਾਜ਼ਮਾਂ ਤੋਂ ਵੀ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਦਿੱਤੀ ਜਾ ਰਹੀ ਪੈਨਸ਼ਨ ਉਪਰ ਕੱਟ ਲਗਾਉਣ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਸਦੇ ਖਿਲਾਫ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਸੰਘਰਸ਼ ਲੜ ਰਹੇ ਹਨ। ਕਨਵੈਨਸ਼ਨ ਵਿੱਚ ਬੋਲਦਿਆਂ ਕਾ. ਚਰਨ ਸਿੰਘ ਸਰਾਭਾ ਅਤੇ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਪੰਜਾਬ ਸਰਕਾਰ ਦੇ ਲਗਭਗ ਚਾਰ ਸਾਲ ਪੂਰੇ ਹੋ ਚੁੱਕੇ ਹਨ। ਮੌਜੂਦਾ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਾਅਦੇ ਕਰਦਿਆਂ ਕਿਹਾ ਸੀ ਕਿ ਸਰਕਾਰ ਬਣਨ ਉਪਰੰਤ ਠੇਕ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ,ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ,ਡੀ.ਏ ਦੀਆਂ ਕਿਸ਼ਤਾਂ ਅਤੇ ਬਕਾਇਆ ਜਾਰੀ ਕਰਨ ਅਤੇ ਘਰ-ਘਰ ਰੋਜ਼ਗਾਰ ਦੇਕੇ ਬੇਰੁਜ਼ਗਾਰੀ ਦੀ ਲੰਬੀ ਕਤਾਰ ਨੂੰ ਖਤਮ ਕੀਤਾ ਜਾਵੇਗਾ ਪਰ ਹਜੇ ਤੱਕ ਕਿਸੇ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਸੜਕਾਂ ਤੇ ਉਤਰਨ ਲਈ ਮਜਬੂਰ ਹਨ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜਗਦੀਸ਼ ਸਿੰਘ ਚਾਹਲ ਅਤੇ ਅਵਤਾਰ ਸਿੰਘ ਤਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਤਰਜ਼ ਤੇ ਚਲਦਿਆਂ ਪਬਲਿਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਕੌਡੀਆਂ ਦੇ ਭਾਅ ਵੇਚਣ ਨੂੰ ਕਾਹਲੀ ਹੈ। ਵੱਖ-ਵੱਖ ਵਿਭਾਗਾਂ ਵਿੱਚੋਂ ਪੋਸਟਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਛੁੱਟੀਆਂ ਕਰਦੇ ਹੋਏ ਬੇਰੋਜ਼ਗਾਰੀ ਦੀ ਕਤਾਰ ਨੂੰ ਹੋਰ ਵਧਾਇਆ ਜਾ ਰਿਹਾ ਹੈ। ਇਹਨਾਂ ਨੀਤੀਆਂ ਤਹਿਤ ਹੀ ਪੰਜਾਬ ਰੋਡਵੇਜ਼ ਨੂੰ ਪੀ.ਆਰ.ਟੀ.ਸੀ ਵਿੱਚ ਸ਼ਾਮਿਲ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਇਹਨਾਂ ਨੀਤੀਆਂ ਦਾ ਖਾਮਿਆਜ਼ਾ ਸਰਕਾਰ ਨੂੰ 2022 ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਅੱਜ ਦੀ ਕਨਵੈਨਸ਼ਨ ਨੂੰ ਮੁੱਖ ਤੌਰ ਤੇ ਸਤਿਆਪਾਲ ਗੁਪਤਾ, ਸਵਰਨ ਸਿੰਘ ਹਨੂਰ, ਗੁਰਜੰਟ ਕੋਕਰੀ, ਗੁਰਮੇਲ ਨਾਹਰ, ਸੱਤਪਾਲ ਸਹਿਗਲ, ਇੰਦਰਜੀਤ ਭਿੰਡਰ,ਜਗਤਾਰ ਸਿੰਘ , ਅਸ਼ੋਕ ਕੌਸ਼ਲ, ਅੰਗਰੇਜ਼ ਸਿੰਘ ਮੁਕਤਸਰ ਅਤੇ ਗੁਰਮੀਤ ਧਾਲੀਵਾਲ ਨੇ ਸੰਬੋਧਨ ਕੀਤਾ। ਇਸ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਸੁਰਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਰੋਜ਼ਗਾਰ ਪ੍ਰਾਪਤੀ ਸਭਿਆਚਾਰਕ ਮੰਚ ਮੋਗਾ ਦੀ ਟੀਮ ਵੱਲੋਂ ਨਾਟਕ ਅਤੇ ਗੀਤ ਵੀ ਪੇਸ਼ ਕੀਤੇ ਗਏ। ਪੰਜਾਬ ਪੈਨਸ਼ਨਰ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟਵਰਕਰਜ਼ ਯੂਨੀਅਨ ਦੇ ਆਗੂ ਅਤੇ ਵਰਕਰ ਪੰਜਾਬ ਭਰ ਵਿੱਚੋਂ ਇਸ ਕਨਵੈਨਸ਼ਨ ਵਿੱਚ ਸ਼ਾਮਿਲ ਹੋਏ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *