ਮੋਗਾ 5 ਨਵੰਬਰ ( ਮਿੰਟੂ ਖੁਰਮੀ)ਪੰਜਾਬ ਸਕਿੱਲ ਡਿਵੈਲਪਮੈਟ ਮਿਸ਼ਨ’ ਤਹਿਤ ਜ਼ਿਲ੍ਹਾ ਅੰਦਰ ਚਲਾਏ ਜਾ ਰਹੇ ਹੁਨਰ ਵਿਕਾਸ ਕੇਦਰਾਂ ਵਿੱਚ ਸਿਖਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੇ ਆਧਾਰਿਤ ਕਿੱਤਾਮੁੱਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਨੌਜਵਾਨ ਸਿਖਲਾਈ ਮੁਕੰਮਲ ਕਰਨ ਉਪਰੰਤ ਸਵੈ ਰੋਜ਼ਗਾਰ ਦੇ ਕਾਬਲ ਹੋ ਸਕਣ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੁਸ਼ਲ ਯੋਜਨਾ ਅਧੀਨ ਪੇਡੂ ਸਕਿੱਲ ਸੈਟਰ ਖੋਲਿਆ ਗਿਆ ਸੀ, ਜਿਸ ਵਿੱਚ ਪਿੰਡ ਦੀਆਂ ਬੇਰੁ—ਗਾਰ ਲੜਕੀਆਂ ਨੂੰ ਬਿਲਕੁਲ ਮੁਫ਼ਤ ਵਿੱਚ ਸਿਲਾਈ ਤੇ ਕੰਪਿਉਟਰ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਦੇ ਦੁਸਰੇ ਅਤੇ ਤੀਸਰੇ ਬੈਚ ਦੀਆਂ 31 ਲੜਕੀਆਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਨੋਇਡਾ ਰਵਾਨਾ ਕੀਤਾ ਗਿਆ। ਇਸ ਮੋਕੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਕ੍ਰਮਚਾਰੀ ਰਵੀਜੋਤ ਕੌਰ, ਪੁੱਰਾਜ ਜਾਜਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਦੇ ਪ੍ਰਿੰਸੀਪਲ ਅਤੇ ਸੈਂਟਰ ਸਟਾਫ਼ ਵੱਲੋਂ ਹਰੀ ਝੰਡੀ ਦਿੱਤੀ ਗਈ।