• Fri. Dec 13th, 2024

ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਵਚਨਬੱਧ 

ByJagraj Gill

Aug 15, 2021

 

 

ਮੋਗਾ (ਜਗਰਾਜ ਸਿੰਘ ਗਿੱਲ)

ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਨਸੂਚਿਤ ਜਾਤੀ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਨੇ ਜਿੱਥੇ ਰੁਜ਼ਗਾਰ ਮੇਲੀਆ ਦੇ ਜ਼ਰੀਏ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਸਬੰਧੀ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਇਸੇ ਮਕਸਦ ਸਦਕਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੈਰੁਜ਼ਗਾਰ ਸਥਾਪਿਤ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮੋਗਾ ਦੀ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਤੋਂ ਸ੍ਰੀ ਹਰਪਾਲ ਸਿੰਘ ਗਿੱਲ ਅਤੇ ਹੁਕਮ ਚੰਦ ਅਗਰਵਾਲ ਜਿਲਾ ਮਨੇਜਰ ਐਸ ਸੀ ਕਾਰਪੋਰੇਸ਼ਨ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਨਾਲ ਲੀਡ ਬੈਂਕ ਅਫਸਰ ਸ੍ਰੀ ਬਜਰੰਗੀ ਸਿੰਘ ਉੱਪ ਅਰਥ ਅਤੇ ਅੰਕੜਾ ਸਲਾਹਕਾਰ ਅਫਸਰ ਮੋਗਾ ਐਨਜੀਓ ਸ੍ਰੀ ਐਸ ਕੇ ਬਾਂਸਲ ਨਿਰਮਲ ਸਿੰਘ ਡੀ,ਆਈ,ਸੀ ਦਫਤਰ ਮੋਗਾ ਮੌਜੂਦ ਸਨ।

ਸਕਰੀਨਿੰਗ ਕਮੇਟੀ ਵੱਲੋਂ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਨੂੰ ਵੱਖ-ਵੱਖ ਕੰਮਾਂ ਲਈ ਜਿਵੇਂ ਕਿ ਡੇਅਰੀ ਫਾਰਮ ਕਰਿਆਣਾ ਦੁਕਾਨ ਢਾਬੇ ਦੇ ਕੰਮ ਲਈ ਕੱਪੜੇ ਦੀ ਦੁਕਾਨ ਸੈਨੇਟਰੀ ਸਟੋਰ ਆਦਿ ਕੰਮਾਂ ਲਈ 15 ਬਿਨੈਕਾਰਾਂ ਨੂੰ 34.50 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ। ਇਸ ਮੀਟਿੰਗ ਵਿਚ ਡੀ ਐਮ ਐਸ ਸੀ ਕਾਰਪੋਰੇਸ਼ਨ ਹੁਕਮ ਚੰਦ ਅਗਰਵਾਲ ਨੇ ਦੱਸਿਆ ਕਿ ਬੈਂਕ ਟਾਈ-ਅਪ ਸਕੀਮ ਅਧੀਨ 23 ਲਾਭਪਾਤਰੀਆਂ ਨੂੰ 2.30 ਲੱਖ ਰੁਪਏ ਦੀ ਸਬਸਿਡੀ ਜੋ ਕਿ ਕਾਰਪੋਰੇਸ਼ਨ ਵੱਲੋਂ ਦਿੱਤੀ ਜਾਣੀ ਹੈ। ਅਤੇ 20.60 ਲੱਖ ਰੁਪਏ ਦਾ ਬੈਂਕ ਕਰਜ਼ਾ ਕੁੱਲ 22.90 ਲੱਖ ਦੇ ਕਰਜ਼ੇ ਵੀ ਇਸ ਮੀਟਿੰਗ ਵਿਚ ਮਨਜੂਰ ਕੀਤੇ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ 40% ਤੋਂ ਦਿਵਿਆਂਗ ਵਿਅਕਤੀਆਂ ਨੂੰ ਜੋ ਕਿ ਕਿਸੇ ਵੀ ਜਾਤੀ ਨਾਲ ਸਬੰਧਤ ਹੋ ਸਕਦੇ ਹਨ ਨੂੰ ਬਹੁਤ ਘੱਟ ਵਿਆਜ ਦੇ ਸਵੈ-ਰੁਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ । ਇਸ ਤੋਂ ਇਲਾਵਾ ਪੱਕੇ ਸਫਾਈ ਕਰਮਚਾਰੀਆਂ ਤੇ ਆਸ਼੍ਰਿਤ ਵਿਅਕਤੀ ਜੋ ਸਵੈ-ਰੁਜ਼ਗਾਰ ਚਲਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਕਾਰਪੋਰੇਸ਼ਨ ਵੱਲੋਂ ਕਰਜ਼ਾ ਦਿੱਤਾ ਜਾਂਦਾ ਹੈ । ਵਧੇਰੇ ਜਾਣਕਾਰੀ ਲਈ ਐਸਸੀ ਕਾਰਪੋਰੇਸ਼ਨ ਦਫ਼ਤਰ  ਜੋ ਕਿ ਅੰਬੇਡਕਰ ਭਵਨ ਮੋਗਾ ਵਿਖੇ ਸਥਿਤ ਹੈ ਨਾਲ ਸੰਪਰਕ ਕੀਤਾ ਜਾ ਸਕਦਾ ਹੈ

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *