ਨਾਇਬ ਤਹਿਸੀਲਦਾਰ ਸਰਦਾਰ ਗੁਰਤੇਜ ਸਿੰਘ ਗਿੱਲ ਨੂੰ ਬਾਬਾ ਨੰਦ ਸਿੰਘ ਸੇਵਾ ਸੋਸਾਇਟੀ ਸਨਮਾਨਿਤ ਕਰਦੇ ਹੋਏ ।
ਬਾਬਾ ਨੰਦ ਸਿੰਘ ਸੇਵਾ ਸੋਸਾਇਟੀ ਦੇ ਨੌਜਵਾਨਾਂ ਦੀ ਸੇਵਾ ਸਲਾਘਾਯੋਗ / ਗੁਰਤੇਜ ਸਿੰਘ ਗਿੱਲ
ਕੋਟ ਈਸੇ ਖਾਂ 3 ਫਰਵਰੀ (ਜਗਰਾਜ ਸਿੰਘ ਗਿੱਲ, ਮਨਪ੍ਰੀਤ ਸਿੰਘ, ਗੁਰਪ੍ਰਸਾਦ ਸਿੰਘ) ਇਥੋਂ ਕਰੀਬ 9 ਕਿਲੋਮੀਟਰ ਦੀ ਦੂਰੀ ਤੇ ਪੈਂਦੇ ਪਿੰਡ ਲੋਹਾਰਾ ਦੇ ਸੰਤ ਮਹਾਂਪੁਰਸ਼ ਸੱਚਖੰਡ ਵਾਸੀ ਧੰਨ ਧੰਨ ਬਾਬਾ ਨੰਦ ਸਿੰਘ ਜੀ , ਉਨਾਂ ਤੋਂ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵੀਰ ਸਿੰਘ ਜੀ ਲੋਹਾਰਾ ਜੋ ਹੁਣ ਗੁਰਦੁਆਰਾ ਸਾਹਿਬ ਵਿਖੇ ਮੌਜੂਦਾ ਸੇਵਾਵਾਂ ਨਿਭਾ ਰਹੇ ਹਨ ਉਨਾਂ ਦੇ ਸਹਿਯੋਗ ਦੇ ਨਾਲ ਬਣਾਈ ਗਈ ਧੰਨ ਧੰਨ ਬਾਬਾ ਨੰਦ ਸਿੰਘ ਜੀ ਸੇਵਾ ਸੋਸਾਇਟੀ ਪਿੰਡ ਲੋਹਾਰਾ ਵੱਲੋਂ ਨਾਇਬ ਤਹਿਸੀਲਦਾਰ ਸਰਦਾਰ ਗੁਰਤੇਜ ਸਿੰਘ ਗਿੱਲ ਜੀ ਨੂੰ ਰਿਟਾਇਰਮੈਂਟ ਉਪਰੰਤ ਵਿਸ਼ੇਸ਼ ਸਨਮਾਨਿਤ ਕੀਤਾ ਗਿਆ ।
ਰਿਟਾਇਰਮੈਂਟ ਉਪਰੰਤ ਨਾਇਬ ਤਹਿਸੀਲਦਾਰ ਸਰਦਾਰ ਗੁਰਤੇਜ ਸਿੰਘ ਗਿੱਲ ਵੱਲੋਂ ਪਹਿਲਾਂ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਸਾਹਿਬ ਜੀ ਨੂੰ ਗੁਰਦੁਆਰਾ ਸਾਹਿਬ ਤੋਂ ਬੜੇ ਅਦਬ ਅਤੇ ਸਤਿਕਾਰ ਨਾਲ ਪਿੰਡ ਲੁਹਾਰੇ ਦੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਨਗਾਰੇ ਅਤੇ ਨਰਸਿੰਗਾ, ਸੋਹਣੇ ਤੇ ਸੁੰਦਰ ਮੈਟ ਵਿਛਾ ਕੇ ਤਹਿਸੀਲ ਤੱਕ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਿਆਂਦਾ ਗਿਆ।
ਗੁਰੂ ਸਾਹਿਬ ਜੀ ਦਾ ਸਤਿਕਾਰ ਕਰਦਿਆਂ ਹੋਇਆਂ ਸੇਵਾਦਾਰਾਂ ਨੂੰ ਦੇਖ ਕੇ ਸ਼ਹਿਰ ਵਾਸੀਆਂ ਨੇ ਧੰਨ ਧੰਨ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਅਤੇ ਪਿੰਡ ਲੋਹਾਰੇ ਦੀ ਸਲਾਂਘਾ ਕੀਤੀ ਅਤੇ ਕਿਹਾ ਕਿ ਇਹ ਨੌਜਵਾਨ ਬਹੁਤ ਹੀ ਵਧੀਆ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਸਰਦਾਰ ਗੁਰਤੇਜ ਸਿੰਘ ਗਿੱਲ ਨੇ ਵੀ ਬਾਬਾ ਨੰਦ ਸਿੰਘ ਸੇਵਾ ਸੁਸਾਇਟੀ ਦੇ ਸਾਰੇ ਸੇਵਾਦਾਰਾਂ ਦੀ ਸੇਵਾ ਦੇਖ ਕੇ ਕਿਹਾ ਕਿ ਬਹੁਤ ਹੀ ਵੱਡੀ ਸੇਵਾ ਇਹ ਨੌਜਵਾਨ ਕਰ ਰਹੇ ਹਨ ਅਤੇ ਉਹਨਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰ ਗੁਜ਼ਾਰ ਹਾਂ ਕਿ ਇਹ ਨੌਜਵਾਨ ਪਿੰਡ ਲੋਹਾਰਾ ਤੋ ਹਨ ਅਤੇ ਇਹ 25 ਤੋਂ 30 ਨੌਜਵਾਨ ਸਾਰੇ ਆਪੋ ਆਪਣੇ ਕਾਰੋਬਾਰਾਂ ਵਿੱਚ ਲੱਗੇ ਹੋਏ ਹਨ ਅਤੇ ਇਸ ਤੋਂ ਵੀ ਵੱਡੀ ਖੁਸ਼ੀ ਦੀ ਗੱਲ ਇਹ ਹੈ ਕਿ ਇਹ ਸਾਰੇ ਹੀ ਨਸ਼ੇ ਤੋਂ ਰਹਿਤ ਹਨ ਇਸ ਮੌਕੇ ਗਿੱਲ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਦੇਖ ਕੇ ਹੋਰਨਾਂ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਇਸ ਸੇਵਾ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ। ਅੰਤ ਵਿੱਚ ਨਾਇਬ ਤਹਸੀਲਦਾਰ ਸਰਦਾਰ ਗੁਰਤੇਜ ਸਿੰਘ ਗਿੱਲ ਨੇ ਧੰਨ ਧੰਨ ਬਾਬਾ ਨੰਦ ਸਿੰਘ ਜੀ ਸੇਵਾ ਸੋਸਾਇਟੀ ਦੇ ਸਾਰੇ ਸੇਵਾਦਾਰਾਂ ਦਾ ਦਿਲੋਂ ਧੰਨਵਾਦ ਕੀਤਾ ।