ਕੋਟ ਈਸੇ ਖਾਂ (ਜਗਰਾਜ ਲੋਹਾਰਾ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਕਾਲ਼ੀ ਆਗੂਆਂ ਵੱਲੋਂ ਪਿੰਡਾਂ ਵਿੱਚ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਉਸੇ ਲੜੀ ਦੇ ਤਹਿਤ ਹਲਕਾ ਧਰਮਕੋਟ ਦੇ ਅਧੀਨ ਪੈਂਦੇ ਕਸਬਾ ਕੋਟ ਇਸੇ ਖਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਦੇ ਅਹੁਦੇ ਤੇ ਬੂਟਾ ਸਿੰਘ ਦੌਲੇਵਾਲ ਨੂੰ ਨਿਯੁਕਤ ਕੀਤਾ ਗਿਆ ਹੈ
ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ , ਮੱਖਣ ਬਰਾੜ ਸਾਬਕਾ ਚੇਅਰਮੈਨ ਹੈਲਥ ਸਿਸਟਮ ਨੇ ਕਿਹਾ ਕਿ ਭਾਈ ਅਵਤਾਰ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲੇ ਜੋ ਬੁਹਤ ਸਮੇਂ ਤੋਂ ਪਾਰਟੀ ਦੀ ਸੇਵਾ ਬੜੀ ਹੀ ਤਨਦੇਹੀ ਨਾਲ ਨਿਭਾ ਰਹੇ ਹਨ । ਜਿਸ ਨੂੰ ਦੇਖਦੇ ਹੋਏ ਅੱਜ ਉਹਨਾਂ ਦੇ ਛੋਟੇ ਭਰਾ ਬੂਟਾ ਸਿੰਘ ਨੂੰ ਕੋਟ ਈਸੇ ਖਾਂ ਤੋਂ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਜਿਸ ਨਾਲ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਅਤੇ ਬੂਟਾ ਸਿੰਘ ਨੂੰ ਅਕਾਲੀ ਵਰਕਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਇਸ ਸਮੇਂ ਜਥੇਦਾਰ ਬਾਬਾ ਅਵਤਾਰ ਸਿੰਘ ਜੀ ਅਤੇ ਬੂਟਾ ਸਿੰਘ ਜੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਮੱਖਣ ਸਿੰਘ ਬਰਾੜ ਸਾਬਕਾ ਚੇਅਰਮੈਨ ਹੈਲਥ ਸਿਸਟਮ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ ਤੇ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਅਕਾਲੀ ਦਲ ਵੱਡੀ ਲੀਡ ਨਾਲ ਧਰਮਕੋਟ ਤੋਂ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਇਸ ਸਮੇਂ ਬੂਟਾ ਸਿੰਘ ਨੇ ਕਿਹਾ ਕਿ ਅੱਜ ਮੌਜੂਦਾ ਸਰਕਾਰ ਅਕਾਲੀ ਵਰਕਰਾਂ ਤੇ ਝੂਠੇ ਪਰਚੇ ਦਰਜ ਕਰਵਾ ਰਹੀ ਹੈ । ਅਤੇ ਸਰਕਾਰ ਬਣਨ ਤੋਂ ਪਹਿਲਾਂ ਜੋ ਮੁੱਖ ਮੰਤਰੀ ਨੇ ਲੋਕਾਂ ਨਾਲ ਵਾਅਦੇ ਪੂਰੇ ਕੀਤੇ ਸਨ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਹੁਣ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਤੋਂ ਅੱਕ ਚੁੱਕੇ ਹਨ ਜਿਸ ਕਰਕੇ ਅੱਜ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ । ਬੂਟਾ ਸਿੰਘ ਨੇ ਕਿਹਾ ਕਿ ਉਹ ਦਿਨ ਹੁਣ ਦੂਰ ਨਹੀਂਂ ਜਦੋਂ ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ ਤੋਂ ਵਿਧਾਇਕ ਹੋਣਗੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਗੇ
ਬੂਟਾ ਸਿੰਘ ਦੌਲੇਵਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਮੀਤ ਪ੍ਰਧਾਨ ਨਿਯੁਕਤ















Leave a Reply