ਮਲਟੀ ਪਰਪਜ਼ ਹੈਲਥ ਵਰਕਰਾਂ ਨੇ ਕੀਤੀ ਪਰਖ ਕਾਲ ਸਮਾਂ ਖ਼ਤਮ ਕਰਨ ਦੀ ਮੰਗ

ਧਰਮਕੋਟ 11 ਅਪ੍ਰੈਲ (ਜਗਰਾਜ ਲੋਹਾਰਾ.ਰਿਕੀ ਕੈਲਵੀ) ਸਮੁੱਚੀ ਦੁਨੀਆ ਵਿਚ ਮਹਾਂਮਾਰੀ ਵਜੋਂ ਫੈਲ ਚੁੱਕੀ ਕਰੋਨਾ ਵਾਇਰਸ ਦੀ ਬਿਮਾਰੀ ਦੀ ਰੋਕਥਾਮ ਲਈ ਜਿੱਥੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ ।ਉਥੇ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ ਇਸ ਲੜਾਈ ਨੂੰ ਮੂਹਰਲੀ ਕਤਾਰ ਵਿਚ ਹੋ ਕੇ ਲੜ ਰਹੇ ਹਨ। ਉਨ੍ਹਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਬਾਹਰੋਂ ਆਏ ਵਿਅਕਤੀਆਂ ਜਾਂ ਸ਼ੱਕੀ ਵਿਅਕਤੀਆਂ ਦੀ ਲਗਾਤਾਰ ਟਰੇਸਿਗ ਕਰਕੇ ਉਨ੍ਹਾਂ ਨੂੰ ਘਰਾਂ ਵਿੱਚ ਆਈਸੋ ਲੇਟ ਕੀਤਾ ਜਾ ਰਿਹਾ ਹੈ ਜਾਂ ਉਨ੍ਹਾਂ ਲੋੜਵੰਦ ਸ਼ੱਕੀ ਵਿਅਕਤੀਆਂ ਦਾ ਲਗਾਤਾਰ ਚੈੱਕਅਪ ਵੀ ਕਰਵਾਇਆ ਜਾ ਰਿਹਾ ਹੈ ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਹੈਲਥ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਤੇ ਯੂਨੀਅਨ ਆਗੂਆਂ ਬਲਰਾਜ ਸਿੰਘ ਤੇ ਪਰਮਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਪ੍ਰਕਿਰਿਆ 2016 ਵਿੱਚ ਸ਼ੁਰੂ ਹੋਈ ਸੀ ਜਿਸ ਤੋਂ ਬਾਅਦ ਕਿਸੇ ਕਾਰਨ ਲਟਕਣ ਕਰਕੇ ਮੌਜੂਦਾ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਨਵੰਬਰ 2018 ਵਿੱਚ ਨਿਯੁਕਤੀ ਪੱਤਰ ਜਾਰੀ ਕਰਕੇ ਭਰਤੀ ਕੀਤਾ ਗਿਆ ਸੀ ਪਰ ਨਾਲ ਹੀ ਸਰਕਾਰ ਵੱਲੋਂ ਉਨ੍ਹਾਂ ਉੱਪਰ ਤਿੰਨ ਸਾਲ ਦਾ ਪਰਖ ਕਾਲ ਸਮਾਂ ਲਗਾ ਦਿੱਤਾ ਗਿਆ ਸੀ ਇਸ ਸਮੇਂ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਹਰਿਆਣਾ ਦੀ ਸਰਕਾਰ ਨੇ ਕਰੋਨਾ ਵਾਇਰਸ ਦੀ ਰੋਕਥਾਮ ਲਈ ਲੜਾਈ ਲੜ ਰਹੇ ਆਪਣੇ ਸਿਹਤ ਕਰਮਚਾਰੀਆਂ ਨੂੰ ਤਨਖਾਹ ਦੁੱਗਣੀ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ ਹੈ। ਠੀਕ ਉਸੇ ਹੀ ਤਰਜ ਤੇ ਪੰਜਾਬ ਸਰਕਾਰ ਵੀ 1263 ਮਲਟੀ ਪਰਪਜ਼ ਹੈਲਥ ਵਰਕਰਾਂ ਦਾ ਪਰਖ ਕਾਲ ਸਮਾਂ ਖ਼ਤਮ ਕਰਕੇ ਉਨ੍ਹਾਂ ਨੂੰ ਬਣਦੀ ਪੂਰੀ ਤਨਖਾਹ ਦੇਵੇ ਤਾਂ ਜੋ ਉਹ ਹੋਰ ਵੀ ਹੌਸਲੇ ਨਾਲ ਕਰੋਨਾ ਵਾਇਰਸ ਖ਼ਿਲਾਫ਼ ਲੜਾਈ ਲੜ ਸਕਣ ।ਇਸ ਸਮੇਂ ਉਨ੍ਹਾਂ ਦੇ ਨਾਲ ਹੈਲਥ ਵਰਕਰ ਗੁਰਨਾਮ ਸਿੰਘ, ਰਾਜੇਸ਼ ਗਾਬਾ, ਜਗਮੀਤ ਸਿੰਘ, ਪ੍ਰਗਟ ਸਿੰਘ ,ਕਮਲਪ੍ਰੀਤ ਸਿੰਘ ਤੇ ਜਸਪਾਲ ਸਿੰਘ ਵੀ ਹਾਜ਼ਰ ਸਨ

 

Leave a Reply

Your email address will not be published. Required fields are marked *