ਮੋਗਾ 1 ਜਲਾਈ:(ਜਗਰਾਜ ਲੋਹਾਰਾ)
ਪੰਜਾਬ ਸਰਕਾਰ ਵੱਲੋ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਵੱਖ ਵੱਖ ਵਿਭਾਗਾਂ ਵੱਲੋ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਜੰਗੀ ਪੱਧਰ ਤੇ ਜਾਰੀ ਰੱਖ ਕੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਦੀ ਚੇਤਨਤਾ ਨਾਲ ਕਰੋਨਾ ਦਾ ਸੰਕਰਮਣ ਖਤਮ ਹੋ ਸਕੇ। ਵਿਭਾਗਾਂ ਦੇ ਮੁਲਾਜ਼ਮਾਂ ਵੱਲੋ ਜ਼ਮੀਨੀ ਪੱਧਰ ਤੇ ਪਹੁੰਚ ਕਰਕੇ ਲੋਕਾਂ ਨੂੰ ਵਾਰ ਵਾਰ ਹੱਥ ਧੋਣੇ, ਹੈਡ ਸੈਨੇਟਾਈਜ਼ਰ ਦੀ ਵਰਤੋ ਕਰਨਾ, ਦਸਤਾਨੇ, ਮਾਸਕ ਦੀ ਵਰਤੋ, ਸਮਾਜਿਕ ਦੂਰੀ ਬਰਕਰਾਰ ਰੱਖਣ ਲਈ ਸੁਚੇਤ ਕੀਤਾ ਜਾ ਰਿਹਾ ਹੈ।
ਇਨ੍ਹਾਂ ਸਬ਼ਦਾਂ ਦਾ ਪ੍ਰਗਟਾਵਾ ਕਰਦਿਆ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋ ਅੱਜ ਡੋਰ ਟੂ ਡੋਰ ਸਰਵੇ ਕੀਤਾ ਗਿਆ ਅਤੇ ਲੋਕਾਂ ਵਿੱਚ ਚੇਤਨਤਾ ਪੈਦਾ ਕੀਤੀ ਗਈ ਕਿ ਕਿਵੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਅਸੀ ਕਰੋਨਾ ਦੇ ਸੰਕਰਮਣ ਤੋ ਬਚ ਸਕਦੇ ਹਾਂ। ਸਿੱਖਿਆ ਵਿਭਾਗ ਦੇ ਅਧਿਆਪਕਾਂ ਵਿੱਚ ਮਿਸ਼ਨ ਫਤਿਹ ਦੇ ਪ੍ਰਚਾਰ ਕਰਨ ਜਿਸਦਾ ਮੁੱਖ ਮਕਸਦ ਲੋਕਾਂ ਵਿੱਚ ਚੇਤਨਤਾ ਪੈਦਾ ਕਰਕੇ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨਾ ਹੈ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ। ਅਧਿਆਪਕਾਂ ਵੱਲੋ ਘਰ ਘਰ ਜਾ ਕੇ ਲੋਕਾਂ ਨੂੰ ਬੇਲੋੜੀ ਮੂਵਮੈਟ ਤੋ ਗੁਰੇਜ਼ ਕਰਨ, ਸਮਾਜਿਕ ਦੂਰੀ ਕਾਇਮ ਰੱਖਣੀ, ਹੱਥਾਂ ਨੂੰ ਵਾਰ ਵਾਰ ਧੋਣਾ ਅਤੇ ਹੋਰ ਜਿਹੜੀਆਂ ਵੀ ਹਦਾਇਤਾਂ ਪੰਜਾਬ ਸਰਕਾਰ ਵੱਲੋ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਨੁੰ ਅਪਣਾਉਣ ਬਾਰੇ ਜਾਗਰੂਕ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਅੱਜ ਦੀਆਂ ਮੁੱਖ ਗਤੀਵਿਧੀਆਂ ਬਾਰੇ ਚਾਨਣਾ ਪਾਉਦੇ ਹੋਏ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਗੁਰੂ ਰਾਮਦਾਸ ਨਗਰ (ਮੋਗਾ), ਸਰਕਾਰੀ ਹਾਈ ਸਕੂਲ ਦੁਨੇਕੇ , ਸਰਕਾਰੀ ਹਾਈ ਸਕੂਲ ਲੋਹਗੜ੍ਹ, ਸਰਕਾਰੀ ਮਿਡਲ ਸਕੂਲ ਭੋਇਪੁਰ, ਸਰਕਾਰੀ ਹਾਈ ਸਕੂਲ ਕੋਕਰੀ ਫੂਲਾ ਸਿੰਘ , ਸਰਕਾਰੀ ਹਾਈ ਸਕੂਲ ਮੱਧੇਕੇ, ਸਰਕਾਰੀ ਹਾਈ ਸਕੂਲ ਗੋਧੇਲਾਵਾ, ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਚੜਿੱਕ, ਸਰਕਾਰੀ ਹਾਈ ਸਕੂਲ ਬਹਿਰਾਮ ਕੇ, ਸਰਕਾਰੀ ਹਾਈ ਸਕੂਲ ਨਸੀਰੇਵਾਲਾ, ਸਰਕਾਰੀ ਹਾਈ ਸਕੂਲ ਰਾਜੇਆਣਾ,
ઠ ਸਰਕਾਰੀ ਹਾਈ ਸਕੂਲ ਖੋਟੇ,
ਸਰਕਾਰੀ ਮਿਡਲ ਸਕੂਲ ਦੱਲੂਵਾਲਾ,
ਸਰਕਾਰੀ ਮਿਡਲ ਸਕੂਲ ਮੰਦਰ ਕਲਾਂ (ਮੋਗਾ), ਸਰਕਾਰੀ ਹਾਈ ਸਕੂਲ ਪਿੰਡ ਖਾਈ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਸਕੂਲ ਦੇ ਇੰਚਾਰਜਾਂ ਅਤੇ ਅਧਿਆਪਕਾਂ ਮਿਸ਼ਨ ਫਤਿਹ ਪ੍ਰਤੀ ਲੋਕਾਂ ਵਿੱਚ ਚੇਤਨਤਾ ਪੈਦਾ ਕਰਨ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਘਰ ਘਰ ਸਰਵੇ ਕਰਕੇ ਮਿਸ਼ਨ ਫਤਿਹ ਦੇ ਪੰਫਲੈਟਸ ਦੀ ਵੰਡ ਲੋਕਾਂ ਵਿੱਚ ਕੀਤੀ। ਅਧਿਆਪਕਾਂ ਵੱਲੋ ਦੱਸਿਆ ਗਿਆ ਕਿ ਲੋਕਾਂ ਨੇ ਮਿਸ਼ਨ ਫਤਿਹ ਤਹਿਤ ਵਰਤੀਆ ਜਾਣ ਵਾਲੀਆਂ ਸਾਵਧਾਨੀਆਂ ਨੂੰ ਨਿਰੰਤਰ ਵਰਤਣ ਦਾ ਭਰੋਸਾ ਦਿਵਾਇਆ ਅਤੇ ਮਿਸ਼ਨ ਫਤਿਹ ਬਾਰੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਦਾ ਭਰੋਸਾ ਦਿਵਾਇਆ।