• Fri. Nov 22nd, 2024

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਕਾਂਸਟੇਬਲ ਜਗਮੋਹਨ ਸਿੰਘ ਦੀ ਵਿਧਵਾ ਨੂੰ 1 ਕਰੋੜ ਰੁਪਏ ਮੁਆਵਜ਼ੇ ਦਾ ਚੈੱਕ ਸੌਂਪਿਆ

ByJagraj Gill

Feb 2, 2021

 

ਪੰਜਾਬ ਸਰਕਾਰ ਹਮੇਸਾਂ ਸਹੀਦਾਂ ਦੇ ਪਰਿਵਾਰਾਂ ਨਾਲ ਖੜੀ ਹੈ: ਮੁੱਖ ਮੰਤਰੀ

ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਪੁਲਿਸ ਵੱਲੋਂ ਸਹੀਦ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਦਿੱਤਾ ਭਰੋਸਾ

ਮੋਗਾ, 1 ਫਰਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਵਿਚ ਜੂਨ, 2020 ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਜਗਮੋਹਨ ਸਿੰਘ ਦੇ ਪਰਿਵਾਰ ਨੂੰ ਐਕਸ-ਗ੍ਰੇਸੀਆ ਮੁਆਵਜ਼ੇ ਵਜੋਂ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ।

ਮੋਗਾ ਦੇ ਪਿੰਡ ਮਾਣੂਕੇ ਗਿੱਲ ਦਾ 46 ਸਾਲਾ ਕਾਂਸਟੇਬਲ ਜਗਮੋਹਨ ਸਿੰਘ, ਜੋ ਕਿ 2011 ਬੈਚ ਵਿਚ ਬਤੌਰ ਕਾਂਸਟੇਬਲ ਭਰਤੀ ਹੋਇਆ ਸੀ, 8 ਜੂਨ, 2020 ਨੂੰ ਅੱਗ ਲਗਾਉਣ ਦੀ ਘਟਨਾ ਬਾਰੇ ਮਿਲੀ ਸ਼ਿਕਾਇਤ ਸਬੰਧੀ ਮੋਗਾ ਦੇ ਪਿੰਡ ਖੋਸਾ ਪਾਂਡੋ ਗਿਆ ਸੀ ਜਿਥੇ ਅਪਰਾਧੀ ਵਲੋਂ ਖੁੱਲੇਆਮ ਗੋਲੀਆਂ ਚਲਾਉਣ ‘ਤੇ ਉਸ ਦੀ ਮੌਤ ਹੋ ਗਈ। ਪੰਜਾਬ ਪੁਲਿਸ ਵਿਚ ਭਰਤੀ ਹੋਣ ਤੋਂ ਪਹਿਲਾਂ ਜਗਮੋਹਨ ਸਿੰਘ ਨੇ ਭਾਰਤੀ ਫੌਜ ਵਿਚ ਵੀ ਸੇਵਾਵਾਂ ਨਿਭਾਈਆਂ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਹੀਦ ਜਗਮੋਹਨ ਸਿੰਘ ਦੀ ਵਿਧਵਾ ਸੁਖਵਿੰਦਰ ਕੌਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਉਹਨਾਂ ਨਾਲ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਇਸ ਮੌਕੇ ਮੌਜੂਦ ਸਹੀਦ ਪੁਲਿਸ ਕਾਂਸਟੇਬਲ ਦੇ ਪੁੱਤਰ ਨੂੰ ਉਸਦੀ 10 + 2 ਦੀ ਪੜਾਈ ਪੂਰੀ ਹੁੰਦਿਆਂ ਹੀ ਨੌਕਰੀ ਦੇਣ ਦਾ ਵਾਅਦਾ ਵੀ ਕੀਤਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਰਕਮ ਇਸ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੀ ਪਰ ਪੰਜਾਬ ਸਰਕਾਰ ਹਮੇਸਾਂ ਸਹੀਦਾਂ ਦੇ ਪਰਿਵਾਰਾਂ ਦੇ ਨਾਲ ਖੜੀ ਹੈ।

ਮੁੱਖ ਮੰਤਰੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ 1 ਕਰੋੜ ਰੁਪਏ ਮੁਆਵਜੇ ਦੀ ਰਕਮ ਐਚ.ਡੀ.ਐਫ.ਸੀ. ਬੈਂਕ ਵਲੋਂ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਲਈ ਵਿਸ਼ੇਸ਼ ਬੀਮਾ ਕਵਰ ਤਹਿਤ ਦਿੱਤੀ ਗਈ ਹੈ। ਉਨਾਂ ਨੇ ਸਪੱਸਟ ਕੀਤਾ ਕਿ ਇਹ ਰਕਮ ਸਰਕਾਰੀ ਨਿਯਮਾਂ ਤਹਿਤ ਸਹੀਦ ਦੇ ਪਰਿਵਾਰਾਂ ਨੂੰ ਦਿੱਤੇ ਜਾ ਰਹੇ ਹੋਰ ਫਾਇਦਿਆਂ ਤੋਂ ਇਲਾਵਾ ਹੈ।

ਡੀਜੀਪੀ ਗੁਪਤਾ ਨੇ ਪੰਜਾਬ ਪੁਲਿਸ ਦੇ ਸਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜਾ ਦੇਣ ਵਾਸਤੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਕਰਮਚਾਰੀਆਂ ਲਈ 1 ਕਰੋੜ ਰੁਪਏ ਦੀ ਵਿਸੇਸ ਬੀਮਾ ਕਵਰ ਯੋਜਨਾ ਸ਼ੁਰੂ ਕਰਨ ਲਈ ਐਚਡੀਐਫਸੀ ਬੈਂਕ ਦੀ ਸਲਾਘਾ ਕੀਤੀ। ਡੀਜੀਪੀ ਵਲੋਂ ਸ਼ਹੀਦ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਕਿ ਪੰਜਾਬ ਪੁਲਿਸ ਹਮੇਸ਼ਾਂ ਉਹਨਾਂ ਦੇ ਨਾਲ ਖੜੀ ਹੈ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਕਰਮਚਾਰੀਆਂ ਨੂੰ 1 ਕਰੋੜ ਰੁਪਏ ਦਾ ਵਿਸੇਸ ਬੀਮਾ ਕਵਰ ਦੇਣਾ ਡੀਜੀਪੀ ਦਿਨਕਰ ਗੁਪਤਾ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਪਹਿਲਕਦਮੀ ਹੈ। ਇਹ ਪੰਜਾਬ ਦੇ ਪੁਲਿਸ ਮੁਲਾਜਮਾਂ ਨੂੰ ਲਾਭ ਦੇਣ ਵਾਲੀ ਦੇਸ ਵਿਚ ਆਪਣੀ ਕਿਸਮ ਦੀ ਇਕੋ ਇਕ ਯੋਜਨਾ ਹੈ ਜਿਥੇ ਪੁਲਿਸ ਕਰਮੀਆਂ ਨੂੰ ਸਰਹੱਦ ਪਾਰੋਂ ਹਥਿਆਰਾਂ ਅਤੇ ਨਸਅਿਾਂ ਦੀ ਨਿਰੰਤਰ ਤਸਕਰੀ ਸਮੇਤ ਰਾਸਟਰੀ ਸੁਰੱਖਿਆ ਸਬੰਧੀ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਸਕੀਮ ਤਹਿਤ ਐਚਡੀਐਫਸੀ ਬੈਂਕ ਨੇ ਮਈ 2020 ਵਿਚ ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਦੇ ਸ਼ਹੀਦ ਹੋਣ ‘ਤੇ 1 ਕਰੋੜ ਰੁਪਏ ਦਾ ਮੁਫਤ ਬੀਮਾ ਕਵਰ (ਪ੍ਰਤੀ ਸਾਲ ਵੱਧ ਤੋਂ ਵੱਧ 5 ਕਲੇਮ) ਪ੍ਰਦਾਨ ਕਰਨ ਲਈ ਇਕ ਸਮਝੌਤਾ ਸਹੀਬੱਦ ਕੀਤਾ ਸੀ। ਇਸ ਸਕੀਮ ਤਹਿਤ ਪੁਲਿਸ ਕਰਮਚਾਰੀਆਂ ਵਲੋਂ (1) ਅੱਤਵਾਦੀ / ਖਾੜਕੂਆਂ ਅਤੇ ਸੰਗਠਿਤ ਅਪਰਾਧਿਕ ਗਿਰੋਹ / ਤਸਕਰ / ਨਸਾ ਸਪਲਾਇਰ ਦੀ ਗਿ੍ਰਫਤਾਰੀ (2) ਅੱਤਵਾਦੀ ਹਮਲਿਆਂ ਦਾ ਮੁਕਾਬਲਾ ਕਰਨ (3) ਘਿਨੌਣੇ/ਗੰਭੀਰ ਜੁਰਮਾਂ ਦੀ ਰੋਕਥਾਮ (4) ਜਾਨ-ਮਾਲ ਦੇ ਨੁਕਸਾਨ ਨੂੰ ਰੋਕਣ ਲਈ (5) ਕਈ ਕਿਸਮਾਂ ਦੀਆਂ ਕੁਦਰਤੀ ਅਤੇ ਮਨੁੱਖੀ ਤਬਾਹੀਆਂ ਦੌਰਾਨ ਖੋਜ ਅਤੇ ਬਚਾਅ ਮਿਸਨ ਦੌਰਾਨ ਕੀਤੀਆਂ ਕਾਰਵਾਈਆਂ ਵਿਚ ਸ਼ਹੀਦ ਹੋਣ ‘ਤੇ ਮੁਆਵਜ਼ਾ ਦਿੱਤਾ ਜਾਂਦਾ ਹੈ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *