ਬਿਲਾਸਪੁਰ 7 ਜਨਵਰੀ (ਮਿੰਟੂ ਖੂਰਮੀ,ਡਾ ਕੁਲਦੀਪ ਸਿੰਘ)ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੋ ਸੌ ਪਚੰਨਵੇਂ ਦੇ ਸਟੇਟ ਬਾਡੀ ਦੇ ਹੁਕਮਾਂ ਅਨੁਸਾਰ ਬਲਾਕ ਮਹਿਲ ਕਲਾਂ ਵੱਲੋਂ ਗ਼ਦਰ ਪਾਰਟੀ ਦੇ ਬਾਨੀ ਸੋਹਣ ਸਿੰਘ ਭਕਨਾ ਜੀ ਦੇ ਇੱਕ ਸੌ ਪੰਜਾਹ ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਸੇਧ ਲੈਂਦਿਆਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਦਾ ਵਿਰੋਧ ਕਰਦੇ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਬਲਾਕ ਪ੍ਰਧਾਨ ਡਾ. ਜਗਜੀਤ ਸਿੰਘ ਕਾਲਸਾਂ ਚੇਅਰਮੈਨ ਡਾ. ਬਲਿਹਾਰ ਸਿੰਘ ਗੋਬਿੰਦਗੜ੍ਹ ਬਲਾਕ ਸਕੱਤਰ ਡਾਕਟਰ ਸੁਰਜੀਤ ਸਿੰਘ ਬਲਾਕ ਵਿੱਤ ਸਕੱਤਰ ਡਾ.ਸੁਖਵਿੰਦਰ ਸਿੰਘ ਬਾਪਲਾ ਸੀਨੀਅਰ ਮੀਤ ਪ੍ਰਧਾਨ ਡਾ. ਸੁਖਵਿੰਦਰ ਸਿੰਘ ਠੁੱਲੀਵਾਲ ਜ਼ਿਲ੍ਹਾ ਕਮੇਟੀ ਮੈਂਬਰ ਡਾ ਕੇਸਰ ਖਾਨ ਪ੍ਰੈੱਸ ਸਕੱਤਰ ਡਾ ਜਸਬੀਰ ਸਿੰਘ ਡਾ ਨਾਹਰ ਸਿੰਘ ਡਾ ਦਵਿੰਦਰ ਸਿੰਘ ਡਾ. ਕੁਲਦੀਪ ਸਿੰਘ ਨਿਹਾਲ ਸਿੰਘ ਵਾਲਾ ਡਾ. ਬਲਦੇਵ ਸਿੰਘ .ਡਾ ਸ਼ਕੀਲ ਮੁਹੰਮਦ ਡਾ ਗਗਨਦੀਪ ਸ਼ਰਮਾ ਆਦਿ ਨੇ ਕਿਹਾ ਕਿ ਟਰੇਡ ਯੂਨੀਅਨਾਂ ਫੈੱਡਰੇਸ਼ਨਾਂ ਕਿਸਾਨ ਯੂਨੀਅਨਾਂ ਮਜ਼ਦੂਰ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਅੱਠ ਜਨਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਸਾਡੀ ਜਥੇਬੰਦੀ ਇਸ ਨੂੰ ਸਫਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਵੇਗੀ ।ਡਾ. ਸੁਖਵਿੰਦਰ ਸਿੰਘ ਠੁੱਲੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਬਹੁਤ ਵਧ ਚੁੱਕੀ ਹੈ ।ਸਸਤੀ ਸਿੱਖਿਆ ਤੇ ਸਰਕਾਰੀ ਸਿਹਤ ਸਹੂਲਤਾਂ ਸਾਡੇ ਲੋਕਾਂ ਪਾਸੋਂ ਖੋਹ ਕੇ ਪੂੰਜੀਪਤੀਆਂ ਦੇ ਹਵਾਲੇ ਕਰਕੇ ਇਸ ਨੂੰ ਵਪਾਰਕ ਧੰਦੇ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇੱਥੋਂ ਦਾ ਘਟੀਆ ਰਾਜਨੀਤਕ ਪ੍ਰਬੰਧ ਗਰੀਬਾਂ ਦੇ ਬੱਚਿਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਦੇ ਅਧਿਕਾਰਾਂ ਤੋਂ ਵਾਂਝੇ ਕਰ ਰਿਹਾ ਹੈ ।ਗਰੀਬ ਕਿਸਾਨ ਆਰਥਿਕ ਤੰਗੀ ਕਾਰਨ ਕਰਜ਼ੇ ਦੇ ਬੋਝ ਥੱਲੇ ਦੱਬਿਆ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੈ ।
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਭਾਰਤ ਬੰਦ ਦਾ ਸਮਰਥਨ ਕਰਦੀ ਹੋਈ ਸਮੂਹਕ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਸਰਕਾਰ ਦੀਆਂ ਇਨ੍ਹਾਂ ਲੋਕ ਮਾਰੂ ਨੀਤੀਆਂ ਦਾ ਡੱਟ ਕੇ ਵਿਰੋਧ ਕਰਦੇ ਹੋਏ ਇਸ ਬੰਦ ਨੂੰ ਸਫ਼ਲ ਬਣਾਇਆ ਜਾਵੇ ।