ਮੋਗਾ 2 ਅਗਸਤ: /ਜਗਰਾਜ ਲੋਹਾਰਾ/ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 91 ਨਵੇਂ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 217 ਹੈ ਜਿੰਨਾਂ ਵਿੱਚੋ 135 ਕੇਸਾਂ ਨੂੰ ਹੋਮ ਆਈਸੋਲੇਸਟ, 11 ਨੂੰ ਸਰਕਾਰੀ ਆਈਸੋਲੇਟ, 23 ਕੇਸਾਂ ਨੂੰ ਲੈਵਲ 1 ਆਈਸੋਲੇਸਨ ਸੈਟਰਾਂ ਵਿੱਚ, ਅਤੇ 9 ਕੇਸ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 25604 ਕਰੋਨਾ ਸੈਪਲ ਇਕੱਤਰ ਕੀਤੇ ਹਨ ਜਿੰਨਾਂ ਵਿੱਚੋ 25266 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 338 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 225 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 225 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ / Share this:TwitterFacebookWhatsAppTumblrLinkedInPocketTelegramPinterest
ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ Jan 19, 2025 Jagraj Gill
ਐਮਰਜੈਂਸੀ ਫਿਲਮ ਨੂੰ ਪੰਜਾਬ ਵਿੱਚ ਰਿਲੀਜ਼ ਕਰਨ ਤੋਂ ਰੋਕਿਆ ਜਾਣਾ ਚਾਹੀਦਾ: ਬਲਰਾਜ ਸਿੰਘ ਖਾਲਸਾ Jan 17, 2025 Jagraj Gill