• Sat. Jan 18th, 2025

ਮੋਗਾ ਚ ਰਾਸ਼ਟਰੀ ਲੋਕ ਅਦਾਲਤ 9 ਮਾਰਚ ਨੂੰ ਸੈਸ਼ਨ ਜੱਜ ਅਤੁਲ ਕਸਾਨਾ

ByJagraj Gill

Mar 4, 2024

ਮੋਗਾ, 4 ਮਾਰਚ ਜਗਰਾਜ ਸਿੰਘ ਗਿੱਲ 

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 9 ਮਾਰਚ, 2024 ਨੂੰ ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸ੍ਰੀ ਅਤੁਲ ਕਸਾਨਾ ਜੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਸੈਸ਼ਨ ਡਿਵੀਜ਼ਨ ਮੋਗਾ, ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਇਸ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ। ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ 1968 ਜਾਂ ਦਫ਼ਤਰ ਦੇ ਫੋਨ ਨੰਬਰ 01636-235864 ਜਾਂ ਈ-ਮੇਲ ਆਈ.ਡੀ [email protected] ਤੇ ਸੰਪਰਕ ਕੀਤਾ ਜਾ ਸਕਦਾ ਹੈ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *