• Sat. Nov 23rd, 2024

ਮੋਗਾ ਚ 29 ਲੋਕਾਂ ਨੇ ਕਰੋਨਾ ਨੂੰ ਪਾਈ ਮਾਤ, 90 ਹੋਰ ਕਰੋਨਾ ਕੇਸ਼ ਹ ਆਏ ਪੌਜਟਿਵ ਕੁੱਲ ਗਿਣਤੀ 465 ਹੋਈ

ByJagraj Gill

Aug 20, 2020

ਮੋਗਾ (ਜਗਰਾਜ ਸਿੰਘ ਗਿੱਲ) ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 90 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅਤੇ ਅੱਜ ਕਰੋਨਾ ਦੇ 29 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 465 ਹੋ ਗਈ ਹੈ ਜਿੰਨਾਂ ਵਿੱਚੋ 340 ਕੇਸਾਂ ਨੂੰ ਹੋਮ ਆਈਸੋਲੇਸਟ, 15 ਕੇਸਾਂ ਨੂੰ ਲੈਵਲ 1 ਅਤੇ 10 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਵਿੱਚ ਦਾਖਲ ਹਨ।  ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 31216 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 29146 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 748 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 376 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *