• Sun. Nov 24th, 2024

ਮੋਗਾ ਦੀ ਨੈਸ਼ਨਲ ਲੋਕ ਅਦਾਲਤ ਜਰੀਏ ਤਕਰੀਬਨ 50.49 ਕਰੋੜ ਰੁਪਏ ਦੇ ਅਵਾਰਡ ਪਾਸ

ByJagraj Gill

Dec 9, 2023

ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਜੀ, ਮਿਸ ਸ਼ਿਖਾ ਗੋਇਲ ਮਾਣਯੋਗ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਅਤੇ ਸ਼੍ਰੀ ਅਮਰੀਸ਼ ਕੁਮਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋਕ ਅਦਾਲਤ ਵਿੱਚ ਲੋਕਾਂ ਦੇ ਝਗੜਿਆਂ ਦਾ ਨਿਪਟਾਰਾ ਕਰਵਾਉਂਦੇ ਹੋਏ।

ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਾਇਆ ਲਾਭ, 7 ਹਜ਼ਾਰ ਤੋਂ ਵਧੇਰੇ ਕੇਸਾਂ ਦਾ ਕੀਤਾ ਨਿਪਟਾਰਾ-ਸੈਸ਼ਨ ਜੱਜ ਅਤੁਲ ਕਸਾਨਾ

ਮੋਗਾ, 9 ਦਸੰਬਰ (ਜਗਰਾਜ ਸਿੰਘ ਗਿੱਲ)

ਜ਼ਿਲ੍ਹਾ ਮੋਗਾ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਵਿੱਚ ਅੱਜ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ -ਕਮ-ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ।ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 23 ਬੈਂਚ ਬਣਾਏ ਗਏ।ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 11 ਬੈਂਚ ਰੈਵੀਨਿਊ ਕੇਸਾਂ ਦੇ ਅਤੇ 1 ਬੈਂਚ ਕੰਜਿਊਮਰ ਕੋਰਟ ਦਾ ਵੀ ਬਣਾਇਆ ਗਿਆ।

ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਤੁਲ ਕਸਾਨਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਬੈਂਚਾਂ ਵਿੱਚ ਕੁੱਲ 9850 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 4582 ਪ੍ਰੀ-ਲਿਟੀਗੇਟਿਵ ਅਤੇ 2426 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਨਬੇੜਾ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਆਮ ਲੋਕਾ ਨੂੰ ਲਾਭ ਪਹੁੰਚਾ ਕੇ, ਲੋਕ ਅਦਾਲਤ ਜਰੀਏ 50 ਕਰੋੜ 48 ਲੱਖ 83 ਹਜ਼ਾਰ 467.7 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਰਿਸ਼ਤੇ ਵੀ ਮਜ਼ਬੂਤ ਹੁੰਦੇ ਹਨ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ।

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *