ਮੋਗਾ ਪੁਲਿਸ ਨੇ 10 ਗ੍ਰਾਮ ਹੈਰੋਇਨ, 290 ਨਸ਼ੀਲੀਆਂ ਗੋਲੀਆਂ ਅਤੇ 122 ਨਜ਼ਾਇਜ਼ ਸ਼ਰਾਬ ਦੀਆਂ ਬੋਤਲਾਂ ਕੀਤੀਆਂ ਬਰਾਮਦ

ਨਸ਼ਾ ਤਸਕਰਾਂ/ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ- ਐਸ.ਐਸ.ਪੀ.

 

 

ਮੋਗਾ, 9 ਮਈ ਗੁਰਪ੍ਰਸਾਦ ਸਿੱਧੂ

ਪੰਜਾਬ ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਲਈ ਵਚਨਬੱਧ ਹੈ। ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਹੋਰ ਮਾੜੇ ਅਨਸਰਾਂ ਦੀਆਂ ਮਾੜੀਆਂ ਗਤੀਵਿਧੀਆਂ ਤੇ ਲਗਾਤਾਰ ਨਕੇਲ ਕਸ ਰਹੀ ਹੈ ਤਾਂ ਕਿ ਇਨ੍ਹਾਂ ਦੇ ਮਾੜੇ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਿਆ ਜਾ ਸਕੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਸ੍ਰ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੋਗਾ ਪੁਲਿਸ ਵੀ ਨਸ਼ਾ ਤਸਕਰਾਂ ਉਪੱਰ ਆਪਣੀ ਬਾਜ ਅੱਖ ਰੱਖ ਰਹੀ ਹੈ ਅਤੇ ਇਹਨ੍ਹਾਂ ਨੂੰ ਕਾਬੂ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪੁਲਿਸ ਵੱਲੋਂ ਸੈਮਲ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਤੋਤਾ ਸਿੰਘ ਵਾਲਾ ਜ਼ਿਲ੍ਹਾ ਮੋਗਾ ਨੂੰ 10 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰਕੇ ਐਨ. ਡੀ. ਪੀ. ਐਸ ਐਕਟ ਤਹਿਤ  ਥਾਣਾ ਕੋਟ ਈਸੇ ਖਾਂ ਵਿਖੇ ਮੁਕੱਦਮਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਅਵਤਾਰ ਸਿੰਘ ਉਰਫ ਮਿੰਟਾ ਪੁੱਤਰ ਬਲਵਿੰਦਰ ਸਿੰਘ ਵਾਸੀ ਲੰਗੇਆਣਾ ਨਵਾਂ ਪਾਸੋਂ  290 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਦੋਸ਼ੀ ਉਪੱਰ ਐਨ. ਡੀ. ਪੀ. ਐਸ ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਉਨ੍ਹਾਂ ਅਗੇ ਦੱਸਿਆ ਕਿ ਨਿਰਮਲ ਸਿੰਘ ਉਰਫ ਨਿੰਮਾਂ ਪੁੱਤਰ ਤੇਜਾ ਸਿੰਘ ਵਾਸੀ ਸਮਾਲਸਰ ਅਤੇ ਜਗਦੇਵ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਲਧਾਈਕੇ ਪਾਸੋਂ 96 ਬੋਤਲਾਂ,  ਅਵਤਾਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਪੱਖਰਵੱਡ ਕਿਸ਼ਨਗੜ੍ਹ ਕੋਲੋਂ 26 ਬੋਤਲਾਂ ਨਜ਼ਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਨ੍ਹਾਂ ਦੋਸ਼ੀਆਂ ਉਪੱਰ ਐਕਸਾਈਜ਼ ਐਕਟ ਤਹਿਤ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ।

 

ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਮੋਗਾ ਪੁਲਿਸ ਵੱਲੋਂ ਕਿਸੇ ਵੀ ਮਾੜੇ ਅਨਸਰ ਅਤੇ ਨੌਜਵਾਨੀ ਨੂੰ ਨਸ਼ਿਆਂ ਵਿੱਚ ਧਕੇਲਣ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕਿ ਨਿਰੋਗ ਅਤੇ ਸਿਹਤਮੰਦ ਜਿੰਦਗੀ ਜਿਉਣ ਦੀ ਅਪੀਲ ਵੀ ਕੀਤੀ।

 

Leave a Reply

Your email address will not be published. Required fields are marked *