ਮੋਗਾ, 12 ਮਈ ਜਗਰਾਜ ਸਿੰਘ ਗਿੱਲ
ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੋਗਾ ਪੁਲਿਸ ਵੱਲੋਂ 5 ਮਈ 2026 ਤੋਂ 12 ਮਈ 2026 ਤੱਕ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰਾਂ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੌਰਾਨ ਮਹੱਤਵਪੂਰਨ ਸਫਲਤਾਵਾਂ ਹਾਸਲ ਕੀਤੀਆਂ ਗਈਆਂ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 10 ਮਈ ਨੂੰ ਸਿਟੀ ਮੋਗਾ ਖੇਤਰ ਵਿੱਚ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
- ਐਸਐਸਪੀ ਮੋਗਾ ਸ੍ਰੀ ਸਰਤਾਜ ਸਿੰਘ ਚਾਹਲ IPS ਨੇ ਦੱਸਿਆ ਕਿ ਇਸ ਇੱਕ ਹਫ਼ਤੇ ਦੀ ਮੁਹਿੰਮ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ 7 ਮੁਕੱਦਮੇ ਦਰਜ ਕਰਕੇ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਕਾਰਵਾਈ ਦੌਰਾਨ 169 ਨਸ਼ੀਲੀਆਂ ਗੋਲੀਆਂ ਅਤੇ 125 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ।
ਇਸੇ ਦੌਰਾਨ ਪੁਲਿਸ ਵੱਲੋਂ 153 ਲੀਟਰ ਸ਼ਰਾਬ ਅੰਗਰੇਜ਼ੀ ਵੀ ਬਰਾਮਦ ਕੀਤੀ ਗਈ। ਮਾਮਲੇ ਵਿੱਚ 2 ਪੀ.ਓ. (ਭਗੌੜੇ) ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਰੇਸ਼ਮ ਸਿੰਘ ਵਾਸੀ ਸਮਾਧ ਭਾਗਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਜੋਨੀ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਸਮਾਲਸਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕਿਆਂ ਵਿੱਚ ਹੋ ਰਹੀਆਂ ਗੈਰਕਾਨੂੰਨੀ ਗਤੀਵਿਧੀਆਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਇਸ ਮਕਸਦ ਲਈ ਪੁਲਿਸ ਵੱਲੋਂ 8 ਪਿੰਡਾਂ/ਸ਼ਹਿਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਐਸਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਰਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।













Leave a Reply