• Sat. Nov 23rd, 2024

ਮੋਗਾ ਵਿੱਚ 10 ਬੈਂਚ ਸਥਾਪਿਤ ਕਰਕੇ  ਲਗਾਈ ਰਾਸ਼ਟਰੀ ਲੋਕ ਅਦਾਲਤ -1189 ਕੇਸਾਂ ਦਾ ਨਿਪਟਾਰਾ ਕਰਕੇ 11 ਕਰੋੜ ਰੁਪਏ ਤੋਂ ਵਧੇਰੇ  ਦੇ ਪਾਸ ਕੀਤੇ ਅਵਾਰਡ- ਅਮਰੀਸ਼ ਕੁਮਾਰ

ਅਗਲੀ ਰਾਸ਼ਟਰੀ ਲੋਕ ਅਦਾਲਤ 11 ਦਸੰਬਰ ਨੂੰ ਹੋਵੇਗੀ ਆਯੋਜਿਤ-ਸੀ.ਜੇ.ਐਮ.-ਕਮ-ਸਕੱਤਰ
 ਮੋਗਾ, 11 ਸਤੰਬਰ (ਜਗਰਾਜ ਸਿੰਘ ਗਿੱਲ ,ਗੁਰਪ੍ਰਸਾਦ ਸਿੱਧੂ )
ਅੱਜ ਜ਼ਿਲਾ ਮੋਗਾ ਵਿੱਚ ਅਤੇ ਇਸ ਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਧੀਨ ਅਤੇ ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ ਮੈਡਮ ਮਨਦੀਪ ਪੰਨੂ ਜੀ ਦੀ ਰਹਿਨੁਮਾਈ ਹੇਠ ਰਾਸ਼ਟਰੀ  ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ । ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 9 ਬੈਂਚ ਲਗਾਏ ਗਏ ਅਤੇ 1 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦਾ ਲਗਾਇਆ ਗਿਆ।
ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਹ ਰਾਸ਼ਟਰੀ ਲੋਕ ਅਦਾਲਤ ਅੱਜ ਮਾਣਯੋਗ ਸ਼੍ਰੀ ਅਜੈ ਤਿਵਾੜੀ ਜੀ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਅਰੁਣ ਗੁਪਤਾ ਜੀ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮੈਡਮ ਮਨਦੀਪ ਪੰਨੂ ਜੀ ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ ਮੋਗਾ ਦੀ ਰਹਿਨੁਮਾਈ ਹੇਠ ਲਗਾਈ ਗਈ।
https://youtu.be/dW6EIwGZ_qI
ਉਨਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵੱਲੋਂ 35 ਪ੍ਰੀ-ਲਿਟੀਗੇਟਿਵ ਅਤੇ 1154 ਪੈਂਡਿੰਗ ਕੇਸਾਂ ਦਾ ਨਬੇੜਾ ਆਪਸੀ ਰਾਜ਼ੀਨਾਮੇ ਤਹਿਤ ਕਰਵਾਇਆ ਗਿਆ ਅਤੇ 11 ਕਰੋੜ 31 ਲੱਖ 30 ਹਜ਼ਾਰ 678 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨਾਂ ਅੱਗੇ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਆਮ ਜਨਤਾ ਨੂੰ ਬਹੁਤ ਸਾਰੇ ਫਾਇਦੇ ਮਿਲ ਰਹੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਰਿਸ਼ਤੇ ਵੀ ਮਜ਼ਬੂਤ ਹੁੰਦੇ ਹਨ ਅਤੇ ਪੈਸੇ/ਸਮੇਂ ਦੀ ਵੀ ਬੱਚਤ ਹੁੰਦੀ ਹੈ। ਉਨਾਂ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ ।
ਇੱਥੇ ਇਹ ਵੀ ਜਿਕਰਯੋਗ ਹੋਵੇਗਾ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਗਲੀ ਨੈਸ਼ਨਲ ਲੋਕ ਅਦਾਲਤ 11 ਦਸੰਬਰ, 2021 ਨੂੰ ਆਯੋਜਿਤ ਕੀਤੀ ਜਾਵੇਗੀ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *