ਨਿਹਾਲ ਸਿੰਘ ਵਾਲਾ 11ਅਕਤੂਬਰ ( ਮਿੰਟੂ ਖੁਰਮੀ ਹਿੰਮਤਪੁਰਾ) ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ. ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲਾ ਮੋਗਾ ਦੀਆਂ ਮੰਡੀਆਂ ਵਿੱਚ 4,044 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ 3,412 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਖ੍ਰੀਦ ਕੀਤੇ ਗਏ ਝੋਨੇ ਵਿੱਚੋ 2,348 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 247 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 367 ਮੀਟ੍ਰਿਕ ਟਨ, ਪਨਸਪ ਵੱਲੋਂ 17 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 105 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2676 ਮੀਟ੍ਰਿਕ ਟਨ ਝੋਨਾ ਖ੍ਰੀਦਿਆ ਗਿਆ ਹੈ। ਉਹਨਾਂ ਜ਼ਿਲਾ ਮੋਗਾ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਵੇਚਣ ਲਈ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।