ਧਰਮਕੋਟ 01ਮਈ (ਜਗਰਾਜ ਗਿੱਲ,ਰਿੱਕੀ ਕੈਲਵੀ) ਅੱਜ ਧਰਮਕੋਟ ਵਿਖੇ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਰਿੱਕੀ ਦੀ ਰਹਿਨੁਮਾਈ ਹੇਠ ਸਮੁੱਚੇ ਯੂਥ ਅਕਾਲੀ ਦਲ ਵੱਲੋਂ ਡੀ ਐੱਸ ਪੀ ਯਾਦਵਿੰਦਰ ਸਿੰਘ ਬਾਜਵਾ ਐੱਸ ਐੱਚ ਓ ਬਲਰਾਜ ਮੋਹਨ ਅਤੇ ਪੱਤਰਕਾਰ ਭਾਈਚਾਰੇ ਦਾ ਸਨਮਾਨ ਕੀਤਾ ਗਿਆ
ਵਿਸ਼ਵ ਵਿਆਪੀ ਕਰੋਨਾ ਸੰਕਟ ਦੇ ਦੌਰ ਵਿੱਚ ਵੱਖ ਵੱਖ ਖੇਤਰਾਂ ਵਿੱਚ ਸੇਵਾ ਨਿਭਾ ਰਹੇ ਪੁਲਿਸ ਮੁਲਾਜ਼ਮ ਪੱਤਰਕਾਰ ਭਾਈਚਾਰੇ ਦਾ ਸਨਮਾਨ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਦੇ ਆਦੇਸ਼ਾਂ ਤੇ ਯੂਥ ਅਕਾਲੀ ਦਲ ਧਰਮਕੋਟ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ
ਇਸ ਮੌਕੇ ਯੂਥ ਅਕਾਲੀ ਦਲ ਪ੍ਰਧਾਨ ਹਰਪ੍ਰੀਤ ਸਿੰਘ ਰਿੱਕੀ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕੀ ਧਰਮਕੋਟ ਪੁਲਸ ਪ੍ਰਸ਼ਾਸਨ ਬਹੁਤ ਹੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣਾ ਫ਼ਰਜ਼ ਨਿਭਾ ਰਿਹਾ ਹੈ ਕਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਦੇ ਚੱਲਦੇ ਹੋਏ ਜਿੱਥੇ ਪ੍ਰਸ਼ਾਸਨ ਦਿਨ ਰਾਤ ਇੱਕ ਕਰ ਰਿਹਾ ਹੈ ਉੱਥੇ ਹੀ ਪੱਤਰਕਾਰ ਭਾਈਚਾਰਾ ਵੀ ਇਸ ਸੰਕਟ ਦੀ ਘੜੀ ਵਿੱਚ ਆਪਣਾ ਅਹਿਮ ਰੋਲ ਨਿਭਾ ਰਹੇ ਹਨ ਇਸ ਮੌਕੇ ਹਰਪ੍ਰੀਤ ਸਿੰਘ ਰਿੱਕੀ ਨੇ ਕਿਹਾ ਕਿ ਲੋਕ ਪ੍ਰਸ਼ਾਸਨ ਦਾ ਪੂਰੀ ਤਰ੍ਹਾਂ ਸਾਥ ਦੇਣ ਇਹ ਬਿਮਾਰੀ ਬਹੁਤ ਹੀ ਖਤਰਨਾਕ ਹੈ ਲੋਕਾਂ ਨੂੰ ਉਨ੍ਹਾਂ ਅਪੀਲ ਕੀਤੀ ਕਿ ਆਪਣੇ ਆਪਣੇ ਘਰਾਂ ਦੇ ਵਿੱਚ ਰਹਿਣ ਘਰਾਂ ਵਿੱਚ ਰਹਿ ਕੇ ਹੀ ਅਸੀਂ ਇਸ ਬਿਮਾਰੀ ਤੋਂ ਨਿਜਾਤ ਪਾ ਸਕਦੇ ਹਾਂ ਇਸ ਵਾਇਰਸ ਦੀ ਚੇਨ ਨੂੰ ਤੋੜ ਸਕਦੇ ਹਾਂ ਉਨ੍ਹਾਂ ਕਿਹਾ ਕਿ ਸਾਰੇ ਮਾਸਕ ਪਾ ਕੇ ਰੱਖੋ ਆਪਣੇ ਹੱਥਾਂ ਨੂੰ ਵਾਰ ਵਾਰ ਸੈਨੀਟਾਈਜ਼ ਕਰਦੇ ਰਹੋ ਸਭ ਤੋਂ ਮੇਨ ਸੋਸ਼ਲ ਡਿਸਟੈਂਸ ਬਣਾ ਕੇ ਰੱਖੋ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਰਲ ਮਿਲ ਕੇ ਇਸ ਸੰਕਟ ਦੀ ਘੜੀ ਵਿੱਚ ਇੱਕ ਦੂਜੇ ਦਾ ਸਾਥ ਦੇਣ ਇਸ ਨਾਲ ਹੀ ਅਸੀਂ ਇਸ ਬਿਮਾਰੀ ਤੋਂ ਨਿਜਾਤ ਪਾ ਸਕਦੇ ਹਾਂ ਸਾਨੂੰ ਉਮੀਦ ਤੇ ਵਿਸ਼ਵਾਸ ਹੈ ਕਿ ਪੁਲਿਸ ਮੁਲਾਜ਼ਮ ਅਤੇ ਪੱਤਰਕਾਰ ਭਾਈਚਾਰਾ ਇਸੇ ਤਰ੍ਹਾਂ ਹੀ ਇਸ ਆਫ਼ਤ ਦੀ ਘੜੀ ਵਿੱਚ ਸੇਵਾ ਨਿਭਾਉਂਦੇ ਰਹਿਣਗੇ
ਇਸ ਮੌਕੇ ਹਰਪ੍ਰੀਤ ਸਿੰਘ ਸਿੱਧੂ ਪ੍ਰਧਾਨ ਐੱਸਓਆਈ ,ਸੰਗਮ ਲੋਟਾ ਗੁਰਬਖ਼ਸ਼ ਸਿੰਘ ਕੁੱਕੂ ਜਗਮੋਹਣ ਸਿੰਘ ਕਾਹਲੋਂ, ਭਜਨ ਸਿੰਘ ਬੱਤਰਾ ਸਾਬਕਾ ਕੌਂਸਲਰ ਸ਼ੇਰ ਸਿੰਘ ਧਾਲੀਵਾਲ ,ਸਰਦਾਰ ਜਗੀਰ ਸਿੰਘ ਜੱਜ, ਨਿਸ਼ਾਨ ਸਿੰਘ ਮੂਸੇਵਾਲਾ ਹਰਕੋਮਲ ਸਿੰਘ ਕੋਮਲ ,ਡਾ ਹਰਮੀਤ ਸਿੰਘ ਲਾਡੀ ਅਤੇ ਸਮੁੱਚਾ ਧਰਮਕੋਟ ਪੱਤਰਕਾਰ ਭਾਈਚਾਰਾ ਮੌਜੂਦ ਸੀ ।।