ਲੁੱਟਾਂ ਖੋਹਾ ਨੂੰ ਅੰਜਾਮ ਦੇਣ ਵਾਲੇ ਤਿੰਨ ਵਿਅਕਤੀਆਂ ਨੂੰ ਨਿਹਾਲ ਸਿੰਘ ਵਾਲਾ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਕਾਬੂ 

ਮੋਗਾ 12 ਦਸੰਬਰ (ਜਗਰਾਜ ਲੋਹਾਰਾ) ਬੀਤੇ ਦਿਨੀਂ ਨਿਹਾਲ ਸਿੰਘ ਵਾਲਾ ਵਿੱਚ ਇੱਕ ਆਈ ਟਵੰਟੀ ਕਾਰ ਨੂੰ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਇਕ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਹਰਿੰਦਰਪਾਲ ਸਿੰਘ ਪਰਮਾਰ ਐੱਸ ਪੀ ਐੱਚ ਮੋਗਾ ਨੇ ਦੱਸਿਆ ਕਿ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਪੁਲਸ ਅਧਿਕਾਰੀ ਜਸਵੰਤ ਸਿੰਘ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਇਹ ਵਿਅਕਤੀ ਵੱਖ ਵੱਖ ਲੁੱਟਾਂ ਖੋਹਾਂ ਅਤੇ ਹੋਰ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸਨ ਅਤੇ ਇਹ ਤਿੰਨੋਂ ਵਿਅਕਤੀ ਕਿਸੇ ਘਟਨਾ ਨੂੰ ਅੰਜਾਮ ਦੇਣ ਲਈ ਵਿਉਂਤਬੰਦੀ ਬਣਾ ਰਹੇ ਸਨ ਅਤੇ ਅਤੇ ਜਦੋਂ ਪੁਲਿਸ ਨੂੰ ਇਨ੍ਹਾਂ ਦੀ ਇਤਲਾਹ ਮਿਲੀ ਤਾਂ ਪੁਲਸ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਇਨ੍ਹਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਇਸ ਮੌਕੇ ਪਰਮਾਰ ਨੇ ਦੱਸਿਆ ਕਿ ਇਨ੍ਹਾਂ ਤਿੰਨੋਂ ਵਿਅਕਤੀਆਂ ਉੱਪਰ ਪਹਿਲਾਂ ਵੀ ਵੱਖ ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ ਮਿਲੀ ਜਾਣਕਾਰੀ ਅਨੁਸਾਰ ਬੀਤੀ 26ਤਾਰੀਖ ਨੂੰ ਕੁਝ ਹਥਿਆਰਬੰਦ ਵਿਅਕਤੀਆਂ ਨੇ ਆਈ ਟਵੰਟੀ ਕਾਰ ਜਿਸ ਦਾ ਨੰਬਰ HR26BF 8119 ਕੋਲ ਖੜ੍ਹੇ ਤਿੰਨ ਨੌਜਵਾਨ ਉਨ੍ਹਾਂ ਨੇ ਜਦੋਂ ਪੁਲਸ ਨੂੰ ਦੇਖਿਆ ਤਾਂ ਉਹ ਮੌਕਾ ਬਚਾ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਨੇ ਮੌਕੇ ਤੇ ਦਬੋਚ ਲਿਆ ਪੁਲਿਸ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਲੁੱਟਾਂ ਖੋਹਾਂ ਅਤੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਹਨ ਪੁਲਿਸ ਨੇ ਜਦੋਂ ਇਨ੍ਹਾਂ ਨੂੰ ਰੋਕਿਆ ਅਤੇ ਇਨ੍ਹਾਂ ਦੀ ਅਤੇ ਗੱਡੀ ਦੀ ਜਦੋਂ ਤਲਾਸ਼ੀ ਲਈ ਤਾਂ ਇਨ੍ਹਾਂ ਇਨ੍ਹਾਂ ਤਿੰਨਾਂ ਦੋਸ਼ੀਆਂ ਤੋਂ ਪੰਜ ਪਿਸਟਲ ਬੱਤੀ ਪੁਰ ਸੱਤ ਜਿੰਦਾ ਰੌਂਦ ਬੱਤੀ ਬੋਰ ਬਰਾਮਦ ਹੋਏ ਇਸ ਮੌਕੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰਕੇ ਮੁਕੱਦਮਾ ਨੰਬਰ 202/393/254/59ਅਸਲਾ ਐਕਟ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਨ੍ਹਾਂ ਦੋਸ਼ੀਆਂ ਨੂੰ ਮਾਣਯੋਗ ਕੋਰਟ ਵਿਚ ਪੇਸ਼ ਕਰਕੇ  ਰਿਮਾਂਡ ਦੀ ਮੰਗ ਕੀਤੀ ਤਾਂ ਜੋ ਹੋਰ ਡੂੰਘਾਈ ਨਾਲ ਜਾਂਚ ਕਰਕੇ ਪੁੱਛਗਿਛ ਕੀਤੀ ਜਾ ਸਕੇ ।

Leave a Reply

Your email address will not be published. Required fields are marked *