ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

ਧਰਮਕੋਟ 21 ਮਈ (ਰਿੱਕੀ ਕੈਲਵੀ,ਹਰਜੀਤ ਸਿੰਘ ਬਹਿਲ)

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਮੰਤਵ ਨਾਲ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਬਦਲਵੀਆਂ ਫਸਲਾਂ ਬੀਜਣ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦਿੰਦੇ ਹੋਏ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ।

ਇਸ ਤਹਿਤ ਹੀ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਪਿੰਡ ਕੈਲਾ ਵਿਖੇ ਪਿੰਡ ਦੀ ਸਹਿਕਾਰੀ ਸਭਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕੈਂਪ ਲਾਇਆ ਗਿਆ। ਇਸ ਮੌਕੇ ਵਿਧਾਇਕ ਲਾਡੀ ਢੋਸ ਤੋਂ ਇਲਾਵਾ ਡਾ. ਸੁਰਜੀਤ ਸਿੰਘ ਫਸਲ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਏਆਰ ਸਹਿਕਾਰੀ ਸਭਾ, ਖੇਤੀਬਾੜੀ ਵਿਬਾਗ ਦੇ ਡਾ. ਗੁਰਪ੍ਰਰੀਤ ਸਿੰਘ ਅਤੇ ਸੀਆਈਪੀਟੀ ਤੋਂ ਬਲਰਾਜ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ।

ਇਸ ਮੌਕੇ ਖੇਤੀਬਾੜੀ ਮਾਹਿਰਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਹੀ ਕਿਸਾਨਾਂ ਦੇ ਹੋਰ ਖਰਚੇ ਵੀ ਘੱਟ ਹੁੰਦੇ ਹਨ, ਸਿੱਧੀ ਬਿਜਾਈ ਨਾਲ ਜਿੱਥੇ ਕਿਸਾਨਾਂ ਨੂੰ ਲਾਭ ਹੁੰਦਾ ਹੈ, ਉੱਥੇ ਹੀ ਪੀਣਯੋਗ ਪਾਣੀ ਨੂੰ ਬਚਾਉਣ ਵਿਚ ਵੀ ਵੱਡੀ ਮਦਦ ਮਿਲਦੀ ਹੈ। ਕੈਂਪ ਉਪਰੰਤ ਪਿੰਡ ਕੈਲਾ ਵਿਖੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਪਹਿਲਾਂ ਪੰਜਾਬ ਵਿਚ ਸਿਰਫ ਝੋਨੇ ਅਤੇ ਕਣਕ ਦੀ ਫਸਲ ਨੂੰ ਪਹਿਲ ਦਿੱਤੀ ਜਾਂਦੀ ਸੀ ਅਤੇ ਟਾਵੀਆਂ-ਟਾਵੀਆਂ ਦੂਸਰੀਆਂ ਫਸਲਾਂ ਦੀ ਕਾਸ਼ਤ ਹੁੰਦੀ ਸੀ। ਧਰਤੀ ਹੇਠ ਪਾਣੀ ਦਾ ਪੱਧਰ ਦਿਨ-ਬ-ਦਿਨ ਹੇਠਾਂ ਹੁੰਦਾ ਜਾ ਰਿਹਾ, ਜਿਸ ਨੂੰ ਬਚਾਉਣ ਦੇ ਮੰਤਵ ਨਾਲ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 1500 ਰੁਪਏ ਮਾਲੀ ਮਦਦ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਫਸਲੀ ਬਦਲਾਅ ਲਈ ਹੋਰ ਵੱਖ ਵੱਖ ਫਸਲਾਂ ‘ਤੇ ਐੱਮਐੱਸਪੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਉਹਨਾਂ ਕਿਹਾ ਕਿ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਪੰਜਾਬ ਹੀ ਬਲਕੇ ਦੇਸ਼ ਦੇ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਡਾ. ਗੁਰਮੀਤ ਸਿੰਘ ਗਿੱਲ, ਅਮਨ ਪੰਡੋਰੀ, ਲਸ਼ਮਣ ਸਿੰਘ ਸਿੱਧੂ, ਨਛੱਤਰ ਸਿੰਘ ਢਿੱਲੋਂ ਰਸੂਲਪੁਰ ਕਿਸਾਨ ਆਗੂ, ਪਵਨ ਰੇਲੀਆ, ਡਾ. ਅਮ੍ਰਿਤਪਲ ਸਿੰਘ ਬਿੱਟੂ ਆਦਿ ਵੀ ਹਾਜ਼ਰ ਸਨ।

https://fb.watch/d8kWRoVXlB/

 

 

 

 

Leave a Reply

Your email address will not be published. Required fields are marked *