ਧਰਮਕੋਟ (ਰਿੱਕੀ ਕੈਲਵੀ)
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਅਧਿਆਪਕਾ ਸ੍ਰੀਮਤੀ ਸਿਮਰਨਜੀਤ ਕੌਰ ਦੀ ਅਗਵਾਈ ਅਤੇ ਲਾਇਬਰੇਰੀ ਇੰਚਾਰਜ ਸ੍ਰੀਮਤੀ ਪ੍ਰਭਦੀਸ਼ ਕੌਰ ਦੇ ਉਪਰਾਲੇ ਸਦਕਾ ਸਰਕਾਰੀ ਹਾਈ ਸਕੂਲ ਢੋਲੇਵਾਲਾ ਵਿਖੇ ਕਿਤਾਬਾਂ ਦਾ ਲੰਗਰ ਲਗਾਇਆ ਗਿਆ । ਪਿੰਡ ਦੇ ਵਸਨੀਕਾਂ ਅਤੇ ਵਿਦਿਆਰਥੀਆਂ ਨੇ ਇਸ ਦਾ ਲਾਭ ਲੈਂਦੇ ਹੋਏ ਕਿਤਾਬਾਂ ਲਈਆਂ ।ਪਿੰਡ ਦੇ ਪਤਵੰਤੇ ਸੱਜਣਾਂ ਨੇ ਸਰਕਾਰ ਅਤੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸ਼੍ਰੀਮਤੀ ਸਿਮਰਨਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਕਿਤਾਬਾਂ ਵਿਚਾਲੇ ਗਿਆਨ ਦਾ ਲਾਭ ਲਿਆ ਜਾ ਸਕਦਾ ਹੈ ।ਹਰ ਵਿਅਕਤੀ ਨੂੰ ਕਿਤਾਬਾਂ ਨਾਲ ਜੁੜਨਾ ਚਾਹੀਦਾ ਹੈ ।ਕਿਤਾਬਾਂ ਵਿਅਕਤੀ ਦੇ ਜੀਵਨ ਮਾਰਗ ਨੂੰ ਚੰਗਾ ਬਣਾਉਣ ਵਿੱਚ ਸਹਾਇਕ ਹੁੰਦੀਆਂ ਹਨ ।ਇਸ ਮੌਕੇ ਸਮੂਹ ਸਟਾਫ ਮੈਂਬਰ ਸ੍ਰੀਮਤੀ ਪਰਮਿੰਦਰ ਕੌਰ ਹਰਜਿੰਦਰ ਸਿੰਘ ਕਰਨਜੀਤ ਸੰਧੂ ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਗਗਨਦੀਪ ਕੌਰ ਨੇ ਲਾਇਬਰੇਰੀ ਲੰਗਰ ਵਿਚ ਸਹਿਯੋਗ ਦਿੱਤਾ