ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ :–ਜਗਸੀਰ ਸਿੰਘ ਸੀਰਾ
ਮੋਗਾ12 ਅਕਤੂੰਬਰ (ਸਰਬਜੀਤ ਰੌਲੀ)
ਜਦੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਸੱਤਾ ਚ ਆਈ ਉਦੋਂ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਦੇਣ ਲਈ ਵੱਡੇ ਪੱਧਰ ਤੇ ਗ੍ਰਾਂਟਾਂ ਮੁਹੱਈਆ ਕੀਤੀਆਂ ਗਈਆਂ ਅਤੇ ਨਾਲ ਦੀ ਨਾਲ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਨੂੰ ਵਧਾਉਣ ਲਈ ਵੀ ਵੱਡੇ ਪੱਧਰ ਤੇ ਯਤਨ ਕੀਤੇ ਗਏ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪਿੰਡ ਮਾਣੂੰਕੇ ਦੇ ਸਰਕਾਰੀ ਹਾਈ ਸਕੂਲ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੀ ਲਗਪਗ ਦੱਸ ਲੱਖ ਰੁਪਏ ਦੀ ਰਾਸ਼ੀ ਨਾਲ ਤਿਆਰ ਕੀਤੇ ਜਾਣ ਵਾਲੇ ਦੋ ਕਮਰਿਆਂ ਦੀ ਨੀਂਹ ਰੱਖਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਸੀਰਾ ਮਾਣੂੰਕੇ ਨੇ ਕਿਹਾ ਹੈ ਜਿੱਥੇ ਪਿੰਡ ਦੇ ਸਕੂਲ ਨੂੰ ਵਧੀਆ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਤੇ ਗਰਾਂਟ ਮੁਹੱਈਆ ਕੀਤੀ ਗਈ ਹੈ ਉੱਥੇ ਸਮੇਂ ਸਮੇਂ ਤੇ ਪਿੰਡ ਦੇ ਸਮਾਜਸੇਵੀ ਅਤੇ ਐਨਆਰਆਈ ਵੀਰਾਂ ਵੱਲੋਂ ਵੀ ਸੁੰਦਰ ਬਣਾਉਣ ਲਈ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ ।ਇਸ ਮੌਕੇ ਤੇ ਉਨ੍ਹਾਂ ਐੱਨ ਆਰ ਆਈ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਕੂਲ ਲਈ ਦਾਨ ਭੇਜਣ ਤਾਂ ਜੋ ਜ਼ਰੂਰਤ ਅਨੁਸਾਰ ਰਹਿੰਦੈ ਕਮਰਿਆਂ ਨੂੰ ਵੀ ਜਲਦ ਬਣਾ ਕੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਇਆ ਜਾ ਸਕੇ ।ਇਸ ਮੌਕੇ ਪਿੰਡ ਦੇ ਸਰਪੰਚ ਭੋਲਾ ਸਿੰਘ ਅਤੇ ਨਿਰਮਲ ਸਿੰਘ ਸਰਪੰਚ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ 10 ਲੱਖ ਰੁਪਏ ਦੀ ਗ੍ਰਾਂਟ ਸਾਡੇ ਪਿੰਡ ਦੇ ਸਕੂਲ ਨੂੰ ਦੇਕੇ ਪਿੰਡ ਦੀਆਂ ਪੰਚਾਇਤਾਂ ਦਾ ਮਾਣ ਵਧਾਇਆ ਹੈ ।ਇਸ ਮੌਕੇ ਸਕੂਲ ਪ੍ਰਿੰਸੀਪਲ ਹਰਜੀਤ ਸਿੰਘ ਨੇ ਸਕੂਲ ਵਿਚ ਕਮਰਿਆਂ ਦੀ ਸ਼ੁਰੂਅਾਤ ਕਰਵਾਉਣ ਆਏ ਪਿੰਡ ਦੇ ਤਮਾਮ ਸਮਾਜ ਸੇਵੀ ਅਤੇ ਪੰਚਾਇਤ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਉਹ ਸਕੂਲਾਂ ਨੂੰ ਬਹੇਤਰ ਬਣਾਉਣ ਲਈ ਸਕੂਲ ਅਧਿਆਪਕਾਂ ਦਾ ਵਧੇਰੇ ਸਾਥ ਦੇ ਰਹੇ ਹਨ ਉਥੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਵੀ ਅੱਗੇ ਹੋ ਕੇ ਯਤਨ ਕਰਨ ਤਾਂ ਜੋ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ ।ਇਸ ਮੌਕੇ ਭੋਲਾ ਸਰਪੰਚ ਨਿਰਮਲ ਸਿੰਘ ਸਰਪੰਚ ਕਮੇਟੀ ਚੇਅਰਮੈਨ ਜਗਸੀਰ ਸਿੰਘ ਗਿੱਲ ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਪ੍ਰਿਸੀਪਲ ਹਰਜੀਤ ਸਿੰਘ ਮਨਦੀਪ ਸਿੰਘ ਪੰਚ ,ਹਰਫੂਲ ਸਿੰਘ ਪ੍ਰਧਾਨ, ਮਾਸਟਰ ਅਮਰਜੀਤ ਸਿੰਘ ,ਇੰਦਰਜੀਤ ਸਿੰਘ ਪ੍ਰਧਾਨ ,ਸੁਰਜੀਤ ਸਿੰਘ ਸੀਤਾ ,ਨਿਰਮਲ ਸਿੰਘ ਠੇਕੇਦਾਰ ਸਮੂਹ ਸਕੂਲ ਸਟਾਫ ਹਾਜਰ ਸਨ।