ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਚੇਅਰ ਸਥਾਪਤ ਕਰਨ ਲਈ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਐੱਸਡੀਐੱਮ ਧਰਮਕੋਟ ਨੂੰ ਮੰਗ ਪੱਤਰ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਚੀਮਾ ਦੇ ਅਹੁਦੇਦਾਰ ਅਤੇ ਮੈਂਬਰ

ਧਰਮਕੋਟ 27 ਜੂਨ / ਰਿੱਕੀ ਕੈਲਵੀ 

ਅੱਜ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਗੁਰਦੁਆਰਾ ਪਿੰਡ ਚੀਮਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਮਾਨਯੋਗ ਐਸ.ਡੀ.ਐਮ ਧਰਮਕੋਟ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ ਜਿਸ ਤਹਿਤ ਉਨ੍ਹਾਂ ਮੰਗ ਕੀਤੀ ਕਿ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਚਾਂਦਨੀ ਚੌਂਕ ਦਿੱਲੀ ਤੋਂ ਪੈਦਲ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਵਾਲੇ ਭਾਈ ਜੈਤਾ ਜੀ (ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ) ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜਾਬ ਬੀ ਕਿਸੇ ਵੀ ਸਰਕਾਰੀ ਯੂਨੀਵਰਸਿਟੀ ਵਿਚ ਉਹਨਾਂ ਦੇ ਨਾਮ ਤੇ ਚੇਅਰ ਸਥਾਪਤ ਕੀਤੀ ਜਾਵੇ, ਤਾਂ ਜੋ ਰੰਘਰੇਟੇ ਸਿੱਖਾਂ ਦੀ ਲਾਸਾਨੀ ਸ਼ਹਾਦਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖ ਸਕਣ, ਐਸ ਡੀ ਐਮ ਧਰਮਕੋਟ ਨੇ ਸਮੂਹ ਅਹੁਦੇਦਾਰਾਂ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਜਲਦ ਹੀ ਇਹ ਮੰਗ ਪੱਤਰ ਪੰਜਾਬ ਸਰਕਾਰ ਤੱਕ ਭੇਜ ਦੇਣਗੇ, ਇਸ ਮੌਕੇ ਰਾਜਵਿੰਦਰ ਸਿੰਘ ਸਪੁੱਤਰ ਸਾਬਕਾ ਵਿਧਾਇਕ ਸੀਤਲ ਸਿੰਘ ਧਰਮਕੋਟ,ਜਥੇਦਾਰ ਬਲਦੇਵ ਸਿੰਘ ਗਗੜਾ ਕੌਮੀ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਬਲਵੰਤ ਸਿੰਘ ਪ੍ਰਧਾਨ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਚੀਮਾ, ਮੱਖਣ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਵੀਰ ਸਿੰਘ ਖਜ਼ਾਨਚੀ, ਸੂਬੇਦਾਰ ਗੁਰਦੀਪ ਸਿੰਘ ਚੀਮਾ, ਸਤਿੰਦਰਪ੍ਰੀਤ ਸਿੰਘ, ਇੰਦਰ ਸਿੰਘ,  ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *