ਫਤਹਿਗੜ ਪੰਜਤੂਰ – ਸਤਿਨਾਮ ਸਿੰਘ ਦਾਨੇ ਵਾਲੀਆ
ਡਾਕਟਰ ਰਜੇਸ਼ ਅੱਤਰੀ ਸਿਵਲ ਸਰਜਨ ਮੋਗਾ ਦੇ ਨਿਰਦੇਸ਼ ਅਨੁਸਾਰ ਡਾਕਟਰ ਸੰਦੀਪ ਸਿੰਘ ਸੀਨੀਅਰ ਮੈਡੀਕਲ ਅਫਸਰ ਕੋਟ ਈਸੇ ਖਾਂ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨੈਸ਼ਨਲ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੇ ਅਧੀਨ ਬਲਾਕ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਡਰਾਈ ਡੇ ਮਨਾਇਆ ਗਿਆ ਜਿਸ ਦੇ ਤਹਿਤ ਸਿਹਤ ਵਿਭਾਗ ਵੱਲੋਂ ਡਾ. ਗੁਰਵਰਿੰਦਰ ਸਿੰਘ ਨੇ ਦੱਸਿਆ ਸੀ ਐਚ ਓ ਬਖਸ਼ੋ ਤੇ ਗੁਰਨਾਮ ਸਿੰਘ ਨੇ ਆਪਣੀ ਟੀਮ ਦੇ ਨਾਲ ਜਾਕੇ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਮੱਛਰ ਦਾ ਲਾਰਵਾ ਚੈੱਕ ਕੀਤਾ ਇਸ ਸਮੇ ਸਿਹਤ ਵਿਭਾਗ ਦੀ ਟੀਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਵੱਖ-ਵੱਖ ਥਾਵਾਂ ਤੇ ਲਾਰਵਾ ਮਿਲਿਆ ਜਿਸ ਨੂੰ ਨਸ਼ਟ ਕਰਵਾਇਆ ਗਿਆ ਅਤੇ ਮੱਛਰ ਦੇ ਖ਼ਾਤਮੇ ਲਈ ਲੋਕਾਂ ਨੂੰ ਜਾਗਰੂਕ ਕੀਤਾ । ਇਸ ਸਮੇਂ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾ ਲਈ ਸੁਝਾ ਦਿੱਤੇ ਅਤੇ ਸਿਹਤ ਵਿਭਾਗ ਵੱਲੋਂ ਹਦਾਇਤਾਂ ਦੀ ਚੰਗੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਅਤੇ ਐਨ ਸੀ ਡੀ ਕੈਂਪ ਲਾ ਕੇ ਲੋਕਾਂ ਨੂੰ ਬੀ ਪੀ ਅਤੇ ਸ਼ੂਗਰ ਦੀ ਦਵਾਈ ਵੀ ਦਿੱਤੀ। ਇਸ ਸਮੇਂ ਆਸ਼ਾ ਵਰਕਰ ਗੁਰਮੀਤ ਕੌਰ ਵੀ ਹਾਜ਼ਰ ਸੀ।