ਮੋਗਾ, 1 ਜੁਲਾਈ ਜਗਰਾਜ ਸਿੰਘ ਗਿੱਲ
ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਦੇ ਅੱਜ 617 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲ੍ਹਾ ਵਿੱਚ 34 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 68 ਹਜ਼ਾਰ 210 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 1 ਲੱਖ 18 ਹਜ਼ਾਰ 47 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 111 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਅੱਜ 4 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 8564 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨ੍ਹਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨ੍ਹਾਂ ਦੀ ਇੰਨ ਬਿੰਨ੍ਹ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।