• Wed. Dec 11th, 2024

ਸੀ. ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫੌਜ ਦੀ ਰਿਲੇਸ਼ਨ ਅਤੇ ਸਪੋਰਟਸ ਕੋਟੇ ਦੀ ਭਰਤੀ ਦੀ ਸਿਖਲਾਈ ਮੁਫ਼ਤ ਦੇਵੇਗਾ

ByJagraj Gill

Jul 7, 2021

ਸਿਖਲਾਈ ਲੈਣ ਦੇ ਚਾਹਵਾਨ 9 ਜੁਲਾਈ ਤੋਂ ਕੈਂਪ ਵਿਖੇ ਪਹੁੰਚ ਕੇ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ

 

ਕੈਂਪ ਵਿਖੇ ਆਉਣ ਤੋਂ ਪਹਿਲਾਂ ਜਾਰੀ ਕੀਤੇ ਸਹਾਇਤਾ ਨੰਬਰਾਂ ਤੇ ਜਰੂਰ ਕੀਤਾ ਜਾਵੇ ਸੰਪਰਕ-ਇਕਬਾਲ ਸਿੰਘ

 

 ਮੋਗਾ, 7 ਜੁਲਾਈ /ਜਗਰਾਜ ਸਿੰਘ ਗਿੱਲ/

 

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵੱਲੋਂ ਹੁਣ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੌਜ ਦੀ ਰਿਲੇਸ਼ਨ ਅਤੇ ਸਪੋਰਟਸ ਕੋਟੇ ਦੀ ਭਰਤੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ 27 ਜੁਲਾਈ 2021 ਨੂੰ ਰੁੜਕੀ ਸੈਂਟਰ ਵਿਖੇ ਫੌਜ ਦੀ ਰਿਲੇਸ਼ਨ ਦੀ ਅਤੇ 3 ਅਗਸਤ 2021 ਨੂੰ ਸਪੋਰਟਸ ਕੋਟੇ ਦੀ ਫੌਜ਼ ਦੀ ਭਰਤੀ ਹੋ ਰਹੀ ਹੈ।

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਦੇ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਦੀ ਸਕਰੀਨਿੰਗ /ਰਜਿਸਟ੍ਰੇਸ਼ਨ ਕਾਊਂਸਲਿੰਗ ਅਤੇ ਮੁਫ਼ਤ ਸਿਖਲਾਈ ਦੇਣ ਲਈ ਕੈਂਪ ਚੱਲ ਰਿਹਾ ਹੈ। ਇਸ ਕੈਂਪ ਵਿੱਚ ਦਿੱਤੀਆਂ ਜਾਂਦੀਆਂ ਸਾਰੀਆਂ ਮੁਫ਼ਤ ਸਿਖਲਾਈਆਂ ਦਾ ਮੁੱਖ ਮਕਸਦ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ਤੇ ਖੜ੍ਹਾ ਕਰਨਾ ਹੈ।  ਫੌਜ ਵਿੱਚ ਭਰਤੀ ਹੋਣ ਵਾਲੇ ਰਿਲੇਸ਼ਨ ਵਾਲੇ ਯੁਵਕ ਅਤੇ ਸਪੋਰਟਸ ਕੋਟੇ ਵਾਲੇ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਅਤੇ ਰਿਲੇਸ਼ਨ ਵਾਲੇ ਯੁਵਕ ਆਪਣਾ ਰਿਲੇਸ਼ਨ ਦੇ ਸਰਟੀਫਿਕੇਟ ਸਮੇਤ ਫੋਟੋ ਸਟੇਟ ਕਾਪੀਆਂ, 2 ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਨਾਲ ਲੈ ਕੇ ਕੈਂਪ ਵਿਖੇ 09 ਜੁਲਾਈ 2021 ਤੋਂ ਸਵੇਰੇ 9 ਵਜ੍ਹੇ ਨਿੱਜੀ ਤੌਰ ਤੇ ਪਹੁੰਚ ਕੇ ਮੁਫ਼ਤ ਸਿਖਲਾਈ ਲਈ ਸਕਰੀਨਿੰਗ /ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਕੋਵਿਡ 19 ਨੂੰ ਫੈਲਣ ਤੋਂ ਰੋਕਣ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਰੋਜ਼ਾਨਾ 20-20 ਨੌਜਵਾਨਾਂ ਦੀ ਕੈਂਪ ਵਿੱਚ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੁਵਕ ਆਪਣੀ ਫਿਜ਼ੀਕਲ ਸਕਰੀਨਿੰਗ ਲਈ ਪੀ.ਟੀ. ਡਰੈੱਸ ਵਿੱਚ ਹੀ ਆਉਣ।

 

ਉਨ੍ਹਾਂ ਨੌਜਵਾਨਾਂ ਨੂੰ ਦੱਸਿਆ ਕਿ ਕੈਂਪ ਵਿੱਚ ਆਉਣ ਤੋਂ ਪਹਿਲਾਂ 94638-31615, 70093-17626, 83601-63527,  94639-03533 ਨੰਬਰਾਂ ਤੇ ਸੰਪਰਕ ਜਰੂਰ ਕਰ ਲਿਆ ਜਾਵੇ।

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *